ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Publish Date: Wed, 04 Feb 2026 05:50 PM (IST)
Updated Date: Wed, 04 Feb 2026 05:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਨਵੀਂ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠ ਆਉਣ ਨਾਲ ਇਕ 60-62 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਜੀਆਰਪੀ ਪੁਲਿਸ ਚੌਕੀ ਇੰਚਾਰਜ ਗੁਰਮੀਤ ਸਿੰਘ ਅਨੁਸਾਰ ਰਾਤ ਕਰੀਬ 11:40 ਵਜੇ ਸੂਚਨਾ ਮਿਲੀ ਸੀ ਕਿ ਕਿਲੋਮੀਟਰ ਨੰਬਰ 1218/3-4 ’ਤੇ ਮਾਲ ਗੱਡੀ ਹੇਠ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਉਸ ਨੇ ਕਾਫੀ ਰੰਗ ਦੀ ਡੱਬੀਦਾਰ ਕਮੀਜ਼-ਸ਼ਰਟ ਅਤੇ ਸਪੋਰਟਸ ਸ਼ੂਜ਼ ਪਾਏ ਹੋਏ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਅਤੇ 72 ਘੰਟੇ ਤੱਕ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤੀ ਹੈ।