ਗੁਰਪ੍ਰਰੀਤ ਸਿੰਘ ਮਹਿਕ, ਫ਼ਤਹਿਗੜ੍ਹ ਸਾਹਿਬ : ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਗਿਆਨੀ ਗੁਰਮੁੱਖ ਸਿੰਘ ਇਕੱਤਰਤਾ ਹਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ 'ਚ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ 'ਤੇ ਯੂਨਾਈਟਿਡ ਅਕਾਲੀ ਦਲ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ ਨੇ ਪ੍ਰਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਕ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ, ਜਿਸ ਦਾ ਐਲਾਨ 10 ਅਕਤੂਬਰ ਤੋਂ ਕੀਤਾ ਜਾਵੇਗਾ ਤੇ ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੇ ਘਰ-ਘਰ ਜਾਣ ਲਈ ਕੇਸਰੀ ਆਜ਼ਾਦੀ ਮਾਰਚ ਕੱਿਢਆ ਜਾਵੇਗਾ ਜਿਸ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਰੰਭਿਆ ਜਾਣ ਵਾਲਾ ਸੰਘਰਸ਼ ਪੂਰਨ ਤੌਰ 'ਤੇ ਸ਼ਾਂਤਮਈ ਤੇ ਜਮਹੂਰੀ ਢੰਗ ਤਰੀਕਿਆਂ ਨਾਲ ਹਰੇਕ ਵਰਗ ਨੂੰ ਨਾਲ ਲੈ ਕੇ ਕੱਿਢਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਵਾਅਦੇ ਕਰ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਜਥੇਬੰਦੀਆਂ ਵੱਲੋਂ ਲਗਾਏ ਗਏ ਹਰੇਕ ਮੋਰਚੇ 'ਚ ਸ਼ਿਰਕਤ ਕਰਦੇ ਰਹੇ ਸਨ ਤੇ ਮੰਤਰੀ ਅੱਜ ਪੰਥਕ ਮੁੱਦਿਆਂ ਨੂੰ ਲੈ ਕੇ ਕੋਈ ਵੀ ਕਾਰਵਾਈ ਅਮਲ 'ਚ ਨਾ ਲਿਆ ਕਿ ਕੇਵਲ ਗੋਂਗਲੂਆਂ ਤੋਂ ਮਿੱਟੀ ਝਾੜ ਰਹੇ ਹਨ ।

। ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੰਡੀਗੜ੍ਹ,ਪ੍ਰਧਾਨ ਬਹਾਦਰ ਸਿੰਘ ਰਾਹੋਂ, ਜਨਰਲ ਸਕੱਤਰ ਜਤਿੰਦਰ ਸਿੰਘ ਈਸੜੂ, ਬਾਬਾ ਚਮਕੌਰ ਸਿੰਘ ਭਾਈਰੂਪਾ,ਜਸਵਿੰਦਰ ਸਿੰਘ ਘੋਲੀਆ, ਸੁਖਦੀਪ ਸਿੰਘ ਡਾਲਾ, ਨਛੱਤਰ ਸਿੰਘ ਦੜ੍ਹਬੀ ਖਾਨਾ, ਹਰਪਾਲ ਸਿੰਘ, ਰਸ਼ਪਾਲ ਸਿੰਘ ਪ੍ਰਧਾਨ ਚੰਡੀਗੜ੍ਹ, ਜਸਵੀਰ ਸਿੰਘ ਠੁੱਲੀਵਾਲ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰਦੀਪ ਸਿੰਘ ਬਠਿੰਡਾ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਉਪਰੰਤ ਪ੍ਰਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।