- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ਛੇ ਰੋਜ਼ਾ ਸ਼ਖਸੀਅਤ ਵਿਕਾਸ ਪ੍ਰੋਗਰਾਮ ਦਾ ਆਯੋਜਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿਖਲਾਈ ਤੇ ਪਲੇਸਮੈਂਟ ਵਿਭਾਗ ਵੱਲੋਂ ਮਹਿੰਦਰਾ ਗਰੁੱਪ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪਹਿਲ ਤਹਿਤ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੱਤਵੇਂ ਸਮੈਸਟਰ ਬੀਏ-ਬੀਐੱਡ ਦੇ ਵਿਦਿਆਰਥੀਆਂ ਲਈ ਛੇ ਰੋਜ਼ਾ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਨੰਦੀ ਫਾਊਂਡੇਸ਼ਨ ਦੀ ਟ੍ਰੇਨਰ ਦੀਪਿਕਾ ਚਾਵਲਾ ਵੱਲੋਂ ਕੀਤਾ ਗਿਆ। ਸਿਖਲਾਈ ਤੇ ਪਲੇਸਮੈਂਟ ਅਫ਼ਸਰ ਡਾ. ਕਮਲਜੀਤ ਕੌਰ ਨੇ ਕਿਹਾ ਕਿ ਯੂਨੀਵਰਸਿਟੀ ਉਦਯੋਗ-ਅਕਾਦਮਿਕ ਸਹਿਯੋਗ ਤੇ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਅਕਾਦਮਿਕ ਸਿੱਖਿਆ ਅਤੇ ਪੇਸ਼ੇਵਰ ਅਭਿਆਸ ਵਿਚਕਾਰ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।