- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ 3 ਤੱਕ ਮੰਗੀਆਂ ਅਰਜ਼ੀਆਂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ 2026-27 ਦੌਰਾਨ ਝੋਨੇ ਦੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਪੋਰਟਲ ਖੋਲ੍ਹਿਆ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 3 ਅਗਸਤ ਸ਼ਾਮ 5 ਵਜੇ ਤੱਕ agrimachinerypb.com ’ਤੇ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਪਰਾਲੀ ਪ੍ਰਬੰਧਨ ਲਈ ਸੁਪਰ ਐਸਐਮਐਸ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਮਲਟੀ ਕਰਾਪ ਸੁਪਰ ਸੀਡਰ, ਐਮਬੀ ਪਲਾਓ, ਬੇਲਰ ਅਤੇ ਰੇਕ ਆਦਿ ਮਸ਼ੀਨਾਂ ਲਈ ਅਪਲਾਈ ਕੀਤਾ ਜਾ ਸਕਦਾ ਹੈ। ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਪੋਰਟਲ ’ਤੇ ਆਧਾਰ ਕਾਰਡ ਰਾਹੀਂ ਲਾਗਇਨ ਕਰਕੇ ਅਰਜ਼ੀ ਦੇ ਸਕਦੇ ਹਨ। ਅਰਜ਼ੀਆਂ ਪ੍ਰਾਪਤ ਹੋਣ ਮਗਰੋਂ ਨਿਰਧਾਰਿਤ ਟੀਚਿਆਂ ਤੇ ਵੱਖ-ਵੱਖ ਸ਼੍ਰੇਣੀਆਂ ਦੇ ਆਧਾਰ ’ਤੇ ਯੋਗ ਬਿਨੈਕਾਰਾਂ ਦੀ ਚੋਣ ਕਰਕੇ ਮਸ਼ੀਨਰੀ ਖਰੀਦਣ ਲਈ ਮਨਜ਼ੂਰੀ ਪੱਤਰ ਜਾਰੀ ਕੀਤਾ ਜਾਵੇਗਾ। ਇਸ ਮਗਰੋਂ ਕਿਸਾਨ ਪੋਰਟਲ ’ਤੇ ਦਰਜ ਮਨਜ਼ੂਰਸ਼ੁਦਾ ਨਿਰਮਾਤਾ ਜਾਂ ਸਪਲਾਇਰ ਤੋਂ ਮਸ਼ੀਨਰੀ ਖਰੀਦ ਸਕਣਗੇ।