- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਲਮੀਕ ਪ੍ਰਗਟ ਦਿਵਸ ਮੌਕੇ ਅਮਲੋਹ ’ਚ ਸਮਾਗਮ, ਵਿਧਾਇਕ ਨੇ 5 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਗਰਗ, ਪੰਜਾਬੀ ਜਾਗਰਣ, ਅਮਲੋਹ : ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਸਭਾ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸੰਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ’ਚ ਸ਼ੋਭਾ ਯਾਤਰਾ ਵੀ ਕੱਢੀ ਗਈ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਭਗਵਾਨ ਸ੍ਰੀ ਵਾਲਮੀਕ ਜੀ ਵੱਲੋਂ ਰਚਿਤ ਰਾਮਾਇਣ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਹੈ। ਇਸ ਮੌਕੇ ਉਨ੍ਹਾਂ ਨੇ ਵਾਲਮੀਕਿ ਮੰਦਰ ਦੇ ਹਾਲ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਭਾਜਪਾ ਆਗੂ ਪ੍ਰਦੀਪ ਗਰਗ ਨੇ ਕਿਹਾ ਕਿ ਭਗਵਾਨ ਸ੍ਰੀ ਵਾਲਮੀਕ ਜੀ ਨੇ ਸਮਾਜ ਨੂੰ ਸਿੱਖਿਅਤ ਹੋਣ ਦਾ ਸੰਦੇਸ਼ ਦੇ ਕੇ ਜਾਤ-ਪਾਤ ਖ਼ਤਮ ਕਰਨ ’ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਿਸਾਨ ਸੈੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗਰਗ, ਅਕਾਲੀ ਦਲ ਤੋਂ ਕੰਵਲਜੀਤ ਸਿੰਘ ਗਿੱਲ, ਕਾਂਗਰਸ ਕਮੇਟੀ ਤੋਂ ਡਾ. ਸੁਤੰਤਰ ਕਰਕਰਾ, ਮੰਦਰ ਕਮੇਟੀ ਪ੍ਰਧਾਨ ਯੋਗੇਸ਼ ਬੈਂਸ, ਸੰਦੀਪ ਕੁਮਾਰ, ਦਰਬਾਰਾ ਸਿੰਘ ਬੈਂਸ, ਲਾਲ ਚੰਦ ਬੈਂਸ ਅਤੇ ਰਾਕੇਸ਼ ਬੈਂਸ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।