ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਡੀਸੀ ਸੁਰਭੀ ਮਲਿਕ ਨੇ ਕਿਹਾ ਕਿਸਾਨ ਪਰਾਲੀ ਨੂੰ ਖੇਤਾਂ 'ਚ ਅੱਗ ਲਾਉਣ ਦੀ ਥਾਂ ਉਸ ਦਾ ਸੁਚੱਜਾ ਪ੍ਰਬੰਧਨ ਕਰਨ। ਉਕਤ ਪ੍ਰਗਟਾਵਾ ਉਨਾਂ੍ਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਪਿੰਡਾਂ 'ਚ ਜਾਣ ਲਈ ਰਵਾਨਾ ਕਰਦਿਆਂ ਕੀਤਾ। ਇਹ ਵੈਨਾਂ ਅਗਲੇ 40 ਦਿਨ ਲਗਾਤਾਰ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਜਾ ਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੀਆਂ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਉਪਕਰਨ ਮੁਹੱਈਆ ਕਰਾਏ ਜਾਂਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।