ਵਰਿੰਦਰ ਸਿੰਘ ਢਿੱਲੋ ਸਾਥੀਆਂ ਸਮੇਤ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ ਸ਼ਾਮਲ
ਵਰਿੰਦਰ ਸਿੰਘ ਢਿੱਲੋ ਸਾਥੀਆਂ ਸਮੇਤ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ ਸ਼ਾਮਲ
Publish Date: Thu, 29 Jan 2026 05:33 PM (IST)
Updated Date: Thu, 29 Jan 2026 05:34 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, •ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ’ਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਜ਼ਿਲ੍ਹਾ ਕਚਹਿਰੀ ਫਤਹਿਗੜ੍ਹ ਸਾਹਿਬ ਦੀ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲ ਹੋ ਗਏ। ਉਹ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਜਥੇਬੰਦੀ ਨਾਲ ਜੁੜੇ। ਉਨ੍ਹਾਂ ਦੇ ਨਾਲ ਅਮਰਾਓ ਸਿੰਘ ਸਰਾਓ, ਗੁਰਿੰਦਰ ਸਿੰਘ ਚੀਮਾ, ਅਰਪਿੰਦਰ ਸਿੰਘ, ਪਰਮਿੰਦਰ ਸਿੰਘ ਧਾਲੀਵਾਲ, ਸਰਪ੍ਰੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਜਤਿੰਦਰ ਸਿੰਘ ਸ਼ੇਰਗਿੱਲ, ਜਗਪਾਲ ਸਿੰਘ ਚਾਹਲ, ਬ੍ਰਿਜ ਮੋਹਨ ਸਿੰਘ, ਬਲਜੀਤ ਸਿੰਘ ਕਾਹਲੋ, ਅਮਰਬੀਰ ਸਿੰਘ ਟਿਵਾਣਾ, ਸ਼ਬਨੂਰ ਸਿੰਘ ਟਿਵਾਣਾ, ਹਰਦੀਪ ਸਿੰਘ ਖਾਨਪੁਰ, ਰਵਿੰਦਰ ਸਿੰਘ ਵਿਰਕ ਅਤੇ ਹਰਵਿੰਦਰ ਸਿੰਘ ਬਦੌਛੀ ਵੀ ਸ਼ਾਮਲ ਸਨ। ਇਸ ਮੌਕੇ ਜਥੇਬੰਦੀ ਦੀ ਸੇਵਾ ਕਰ ਰਹੇ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਵੀ ਰਸਮੀ ਤੌਰ ’ਤੇ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋਏ। ਇਸ ਦੌਰਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਤੱਕ ਸਾਰੀਆਂ ਰਵਾਇਤੀ ਪਾਰਟੀਆਂ ਨੇ ਦਿੱਲੀ ਦੇ ਇਸ਼ਾਰਿਆਂ ’ਤੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਬਾਹਰੀ ਤਾਕਤਾਂ ਨੂੰ ਪੰਜਾਬ ’ਤੇ ਰਾਜ ਕਰਨ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੇ ਆਗੂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਬਾਪੂ ਤਰਸੇਮ ਸਿੰਘ ਨੇ ਜਥੇਬੰਦੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਨਾਮਵਰ ਹਸਤੀਆਂ ਦਾ ਜੁੜਨਾ ਜਥੇਬੰਦੀ ਦੀ ਚੜ੍ਹਦੀ ਕਲਾ ਦਾ ਸਪਸ਼ਟ ਸਬੂਤ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਨੂੰ ਸੰਸਦ ਵਿਚ ਬੋਲਣ ਤੋਂ ਰੋਕਣਾ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸੰਸਦ ’ਚ ਅੰਮ੍ਰਿਤਪਾਲ ਸਿੰਘ ਨੂੰ ਬੋਲਣ ਦੀ ਮੰਗ ਨੂੰ ਵਾਰ-ਵਾਰ ਰੱਦ ਕੀਤਾ ਜਾ ਰਿਹਾ ਹੈ। ਇਸ ਮੌਕੇ ਨਵਦੀਪ ਸਿੰਘ ਤਾਨ, ਲਖਬੀਰ ਸਿੰਘ ਕੋਟਲਾ, ਪਵਨ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਮਨਜੀਤ ਸਿੰਘ ਫ਼ਿਰੋਜ਼ਪੁਰ, ਗੁਰਦੀਪ ਸਿੰਘ ਗਡੋਲੀਆਂ ਅਤੇ ਕੁਲਦੀਪ ਸਿੰਘ ਜੱਲੋਵਾਲ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।