ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ’ਚ ਵੱਖ-ਵੱਖ ਕੋਰਸ ਜਾਰੀ
ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਵੱਖ-ਵੱਖ ਕੋਰਸ ਜਾਰੀ
Publish Date: Wed, 11 Mar 2026 05:15 PM (IST)
Updated Date: Wed, 11 Mar 2026 05:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਵੱਖ-ਵੱਖ ਕੋਰਸ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾਮੁਕਤ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਇੱਥੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਅਤੇ ਵੱਖ-ਵੱਖ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ ਤਾਂ ਜੋ ਉਹ ਫੌਜ, ਪੁਲਿਸ ਅਤੇ ਪੈਰਾਮਿਲਟਰੀ ਫੋਰਸਿਜ਼ ’ਚ ਭਰਤੀ ਹੋ ਸਕਣ। ਬਹੁਤ ਸਾਰੇ ਵਿਦਿਆਰਥੀ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਫਤਿਹਗੜ੍ਹ ਸਾਹਿਬ ’ਚ 11 ਮਹੀਨਿਆਂ ਲਈ ਠੇਕੇ ਅਧਾਰ ਤੇ ਹਿਸਾਬ ਐਜੂਕੇਸ਼ਨ ਇਨਸਟਰਕਟਰ ਦੀ ਨਿਯੁਕਤੀ ਕੀਤੀ ਜਾਣੀ ਹੈ। ਹਿਸਾਬ ਵਿਸ਼ੇ ’ਚ ਗਰੈਜੂਏਸ਼ਨ ਡਿਗਰੀ ਵਾਲੇ ਚਾਹੁੰਦੇ ਉਮੀਦਵਾਰ ਆਪਣੀ ਪ੍ਰਤੀਬੱਧਤਾ ਸਮੇਤ ਬਾਇਓਡਾਟਾ 17 ਮਾਰਚ 2026 ਨੂੰ ਸ਼ਾਮ 4 ਵਜੇ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ’ਚ ਜਮ੍ਹਾਂ ਕਰਵਾ ਸਕਦੇ ਹਨ। ਇਸ ਅਸਾਮੀ ਲਈ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਸੁਪਰਡੈਂਟ ਸੁਖਵੰਤ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੁਖਬੀਰ ਰਠੋਰ, ਸਟੇਟ ਐਵਾਰਡੀ ਨੌਰੰਗ ਸਿੰਘ, ਮੀਨਾ ਬਾਤਿਸ ਸਮੇਤ ਸਮੂਹ ਸਟਾਫ ਮੌਜੂਦ ਸੀ।