ਗੁਰਚਰਨ ਸਿੰਘ ਜੰਜੂਆ, ਅਮਲੋਹ : ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਦੇਸ਼ ਭਗਤ ਯੂਨੀਵਰਸਿਟੀ ਵਿਖੇ ਹੋਈ ਤੀਜੀ ਸੂਬਾਈ ਕਾਨਫ਼ਰੰਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਤੇ ਪੋ੍. ਕੁਲਪਤੀ ਡਾ. ਤੇਜਿੰਦਰ ਕੌਰ ਦਾ ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਮੰਤਰੀ ਧਾਲੀਵਾਲ ਨੇ ਯੂਨੀਵਰਸਿਟੀ ਵੱਲੋਂ ਕੀਤੀਆਂ ਪ੍ਰਰਾਪਤੀਆਂ ਦੀ ਸ਼ਲਾਘਾ ਵੀ ਕੀਤੀ।

ਸਮਾਗਮ 'ਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬੱਸੀ ਪਠਾਣਾ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਐੱਸਡੀਐੱਮ ਜੀਵਨਜੋਤ ਕੌਰ, ਤਹਿਸੀਲਦਾਰ ਅੰਕਿਤਾ ਅਗਰਵਾਲ, ਡੀਐੱਸਪੀ ਸੁਖਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਰਪਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ, ਪੋ੍ਗਰਾਮ ਦੇ ਕਨਵੀਨਰ ਭੂਸ਼ਨ ਸੂਦ, ਪੱਤਰਕਾਰ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ, ਸੀਨੀਅਰ ਪੱਤਰਕਾਰ ਐੱਸਐੱਨ ਸਿਨਹਾ, ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੇਅਰਮੈਨ ਬਲਵੀਰ ਸਿੰਘ ਜੰਡੂ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਿਛੱਬਰ, ਸੀਨੀਅਰ ਪੱਤਰਕਾਰ ਰਾਜਨ ਮਾਨ, ਜਗਤਾਰ ਸਿੰਘ ਸਿੱਧੂ, ਹਰਿਆਣਾ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾੜ, ਰਾਸ਼ਟਰੀ ਕਾਰਜਕਾਰੀ ਮੈਂਬਰ ਬਿੰਦੂ ਸਿੰਘ, ਸਟੇਜ ਸੈਕਟਰੀ ਪ੍ਰਰੀਤਮ ਸਿੰਘ ਰੁਪਾਲ ਆਦਿ ਹਾਜ਼ਰ ਸਨ।