ਭਾਜਪਾ ਆਗੂ ਵਿੱਕੀ ਰਾਏ ਨੂੰ ਕੀਤਾ ਸਨਮਾਨਿਤ
ਜਰੂਰੀ ਐੈਡ ਪਾਰਟੀ : ਭਾਜਪਾ ਆਗੂ ਵਿੱਕੀ ਰਾਏ ਨੂੰ ਕੀਤਾ ਸਨਮਾਨਿਤ
Publish Date: Sat, 21 Feb 2026 06:56 PM (IST)
Updated Date: Sat, 21 Feb 2026 06:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ਮਾਲਵਾ ਜ਼ੋਨ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਦੇ ਜਨਰਲ ਸੈਕਟਰੀ ਵਿੱਕੀ ਰਾਏ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਨੇ ਕਿਹਾ ਕਿ ਅੱਜ ਸਮਾਜ ਨੂੰ, ਪੰਜਾਬ ਨੂੰ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਵਿੱਕੀ ਰਾਏ ਵਾਰਗੇ ਦੇਸ਼ ਪ੍ਰੇਮੀ ਅਤੇ ਸਮਾਜ ਦੇ ਹਿੱਤ ਵਿੱਚ ਆਵਾਜ਼ ਚੁੱਕਣ ਵਾਲੇ ਆਗੂਆਂ ਦੀ ਪੰਜਾਬ ਨੂੰ ਬੋਹਤ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿੱਕੀ ਰਾਏ ਨੂੰ ਕਿਸੇ ਪਾਰਟੀ ਨਾਲ ਸਬੰਧ ਰੱਖਣ ਦੇ ਵਜੋਂ ਸਨਮਾਨਿਤ ਨਹੀਂ ਕੀਤਾ, ਸਗੋਂ ਇਸ ਲਈ ਕੀਤਾ ਹੈ ਕਿ ਅੱਜ ਜੋ ਪੰਜਾਬ ਦੇ ਨੌਜਵਾਨਾਂ ਨਸ਼ਿਆਂ ਵੱਲ ਨੂੰ ਵੱਧ ਰਹੇ ਹਨ, ਉਨ੍ਹਾਂ ਦੇ ਹੱਕ ਵਿੱਚ ਵਿੱਕੀ ਰਾਏ ਨੇ ਆਵਾਜ਼ ਚੁੱਕੀ ਹੈ। ਇਸ ਤੋ ਇਲਾਵਾ ਹੋਰ ਵੀ ਸਮਾਜਿਕ ਸੁਧਾਰ ਸਬੰਧੀ ਆਵਾਜ਼ ਚੁੱਕਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਵਿੱਕੀ ਰਾਏ ਵੱਲੋਂ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਨਾਲ ਹਮੇਸ਼ਾ ਖੜ੍ਹਾ ਰਹਿਣਗੇ। ਇਸ ਮੌਕੇ ਕੈਪਟਨ ਹਰਜਿੰਦਰ ਸਿੰਘ, ਕੈਪਟਨ ਹਰਭਜਨ ਸਿੰਘ ਆਦਿ ਮੌਜੂਦ ਸਨ।