ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਕਹਿਣੀ ਤੇ ਕਰਨੀ ਦੀ ਪੱਕੀ ਹੈ, ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੱਡੇ ਪੱਧਰ 'ਤੇ ਕਰਵਾਇਆ ਜਾਵੇਗਾ। ਇਸੇ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਵੀ ਰਫ਼ਤਾਰ ਮਿਲੇਗੀ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖੁਰਦ ਵਿਖੇ ਧੰਨਵਾਦੀ ਦੌਰਾ ਕਰਦਿਆਂ ਕੀਤਾ। ਉਨਾਂ੍ਹ ਕਿਹਾ ਚੋਣਾਂ ਤੋਂ ਪਹਿਲਾਂ ਵੀ ਉਨਾਂ੍ਹ ਕਿਹਾ ਸੀ ਅਤੇ ਹੁਣ ਵੀ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਲਈ ਆਈ ਹੈ, ਜਿੱਥੇ ਪੰਜਾਬ ਦੇ ਵਿਗੜੇ ਸਿਸਟਮ ਨੂੰ ਸੁਧਾਰਨ ਦੇ ਲਈ ਰੋਜ਼ਾਨਾ ਨਵੇਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਲੈ ਕੇ ਰਣਨੀਤੀ ਬਣਾਈ ਜਾ ਰਹੀ ਹੈ। ਸੂਬੇ ਦੇ ਸਿੱਖਿਆ ਤੰਤਰ ਨੂੰ ਵੀ ਸੁਧਾਰਿਆ ਜਾਵੇਗਾ, ਨਾਲ ਹੀ ਨਾਲ ਸਿਹਤ ਸਹੂਲਤਾਂ ਵੱਲ ਵੀ ਧਿਆਨ ਦੇਵਾਂਗੇ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਵੱਡੇ ਪੱਧਰ ਤੇ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ। ਇਸ ਮੌਕੇ ਵਿਧਾਇਕ ਰਾਏ ਦਾ ਪਿੰਡ ਵਾਸੀਆਂ ਵੱਲੋਂ ਸਿਰੋਪਾਓ ਭੇਟ ਕਰ ਸਨਮਾਨਤ ਕੀਤਾ ਗਿਆ। ਇਸ ਮੌਕੇ ਸੁੱਖਾ ਸਿੰਘ, ਦਿਲਬਾਗ ਸਿੰਘ ਬਬਲਾ, ਨਾਜਰ ਸਿੰਘ, ਪਾਲ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਬਲਦੇਵ, ਹਰਭਜਨ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ ਆਦਿ ਮੌਜੂਦ ਸਨ।