
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੜਕ ਦੀ ਮਾੜੀ ਹਾਲਤ ਤੋਂ ਦੁਖੀ ਪਿੰਡ ਵਾਸੀਆਂ ਨੇ ਚੰਦਾ ਇਕੱਠਾ ਕਰਕੇ ਪਾਈ ਰੋੜੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਨੈਸ਼ਨਲ ਹਾਈਵੇ ਤੋਂ ਪਿੰਡ ਜਲਵੇੜੀ ਗਹਿਲਾਂ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਖ਼ਸਤਾ ਹਾਲਤ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਵਾਸੀਆਂ ਨੇ ਆਪਸੀ ਚੰਦੇ ਨਾਲ ਸੜਕ ਦੇ ਖੱਡੇ ਭਰਨ ਲਈ ਰੋੜੀ ਪੁਆਈ। ਪਿੰਡ ਵਾਸੀਆਂ ਨੇ ਦੱਸਿਆ ਕਿ ਡੂੰਘੇ ਖੱਡਿਆਂ ਕਾਰਨ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਤੇ ਲੰਘਣਾ ਮੁਸ਼ਕਲ ਹੋਇਆ ਪਿਆ ਹੈ। ਇਹ ਸੜਕ ਆਖ਼ਰੀ ਵਾਰ ਸਾਲ 2016 ’ਚ ਅਕਾਲੀ ਸਰਕਾਰ ਸਮੇਂ ਬਣੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਕੋਈ ਸਾਰ ਨਹੀਂ ਲਈ ਅਤੇ ਮਜਬੂਰਨ ਲੋਕਾਂ ਨੂੰ ਖ਼ੁਦ ਮੁਰੰਮਤ ਕਰਨੀ ਪਈ। ਇਸ ਮੌਕੇ ਪੰਚ ਜਸਵੀਰ ਸਿੰਘ, ਪੰਚ ਨਰਿੰਦਰ ਸਿੰਘ, ਕਰਨੈਲ ਸਿੰਘ, ਗੁਰਵਿੰਦਰ ਸਿੰਘ ਸਾਬੀ, ਜੋਗਿੰਦਰ ਸਿੰਘ, ਸੋਨੀ, ਅਮਨਦੀਪ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ, ਨਬੀਪੁਰ ਦੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਅਤੇ ਮਦਨਜੀਤ ਸਿੰਘ ਹਾਜ਼ਰ ਸਨ। ਇਸ ਮੌਕੇ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਵੱਲੋਂ ਖ਼ੁਦ ਸੜਕ ਠੀਕ ਕਰਨਾ ਮੌਜੂਦਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਮੰਗ ਕੀਤੀ ਕਿ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖ਼ਰਚਣ ਦੀ ਬਜਾਏ ਸਰਕਾਰ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਸ ਸੜਕ ਦਾ ਤੁਰੰਤ ਪੱਕਾ ਨਿਰਮਾਣ ਕਰਵਾਇਆ ਜਾਵੇ।