- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਮਲ ਗੁਪਤਾ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਕਾਂਗਰਸ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰ ਵਿਮਲ ਗੁਪਤਾ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ’ਚ ਵਿਮਲ ਗੁਪਤਾ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਮਲ ਗੁਪਤਾ ਮੁੱਢ ਤੋਂ ਹੀ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਹਮੇਸ਼ਾ ਮਿਹਨਤ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ ਅਤੇ ਵਿਮਲ ਗੁਪਤਾ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਵੀ ਮਾਣ ਵਾਲੀ ਗੱਲ ਹੈ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਵਿਮਲ ਗੁਪਤਾ ਨੇ ਆਪਣੀ ਨਿਯੁਕਤੀ ਲਈ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਪੀਪੀਸੀ ਮੈਂਬਰ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਤੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ ਦਾ ਧੰਨਵਾਦ ਕੀਤਾ। ਵਿਮਲ ਗੁਪਤਾ ਨੇ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਕਰਨਗੇ। ਇਸ ਮੌਕੇ ਕਮਲਜੀਤ ਸਿੰਘ ਸੋਮਾ, ਭੁਪਿੰਦਰ ਸੰਧੂ ਜਸੜਾ, ਰਾਮ ਪ੍ਰਕਾਸ਼ ਚੋਪੜਾ, ਦਿਨੇਸ਼ ਸਿੰਘੀ, ਸਾਬਕਾ ਕੌਂਸਲਰ ਰਜਿੰਦਰ ਬਿੱਟੂ, ਸ਼ਿਵ ਸ਼ਰਮਾ ਅਤੇ ਨਵਦੀਪ ਸਿੰਘ ਨਵੀ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।