- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਮਲ ਗੁਪਤਾ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਕਾਂਗਰਸ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰ ਵਿਮਲ ਗੁਪਤਾ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ’ਚ ਵਿਮਲ ਗੁਪਤਾ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਮਲ ਗੁਪਤਾ ਮੁੱਢ ਤੋਂ ਹੀ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਹਮੇਸ਼ਾ ਮਿਹਨਤ ਤੇ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ ਅਤੇ ਵਿਮਲ ਗੁਪਤਾ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਵੀ ਮਾਣ ਵਾਲੀ ਗੱਲ ਹੈ।