ਵੀਬੀ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਲਾਇਆ ਧਰਨਾ
ਵੀਬੀ ਜੀ ਰਾਮ ਜੀ ਕਾਨੂੰਨ ਦੇ ਖ਼ਿਲਾਫ਼ ਲੱਗਿਆ ਜ਼ੋਰਦਾਰ ਰੋਸ ਧਰਨਾ
Publish Date: Sat, 03 Jan 2026 07:29 PM (IST)
Updated Date: Sat, 03 Jan 2026 07:32 PM (IST)

- ਧਰਨਾਕਾਰੀਆਂ ਨੇ ਕਾਨੂੰਨ ਨੂੰ ਰੱਦ ਕਰਵਾਉਣ ਦਾ ਕੀਤਾ ਐਲਾਨ ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੀ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬੀਬੀ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਭਰ ਚੋਂ ਵੱਡੀ ਗਿਣਤੀ ਦੇ ਵਿਚ ਮਨਰੇਗਾ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਗ਼ਰੀਬ ਵਰਗ ਦੇ ਰੋਟੀ ਰੋਜ਼ੀ ਨੂੰ ਬੰਦ ਕਰਨ ਦੀ ਕੋਸ਼ਿਸ਼ ਵਿਚ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵੀਬੀ ਜੀ ਰਾਮ ਜੀ ਕਾਨੂੰਨ ਲਿਆ ਕੇ ਮਨਰੇਗਾ ਵਿਚ ਮਿਲ ਰਹੀਆਂ ਸਹੂਲਤਾਂ ਨੂੰ ਕੱਟ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਸਕੇ ਅਤੇ ਲੋਕ ਖ਼ੁਦ ਹੀ ਇਸ ਨੂੰ ਛੱਡ ਦੇਣ। ਆਮ ਆਦਮੀ ਪਾਰਟੀ ਐਲਾਨ ਕਰਦੀ ਹੈ ਕਿ ਜਦੋਂ ਤਕ ਉਕਤ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਰਹੀ ਹੈ। ਪੰਜਾਬ ਦੇ ਹੱਕਾਂ ਉੱਤੇ ਡਾਕੇ ਮਾਰਦੀ ਰਹੀ ਹੈ। ਪਹਿਲਾਂ ਤਿੰਨ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਲੋਕਾਂ ਨੇ ਸੰਘਰਸ਼ ਕਰ ਕੇ ਉਕਤ ਕਾਨੂੰਨਾਂ ਨੂੰ ਰੱਦ ਕਰਵਾ ਦਿੱਤਾ ਤਾਂ ਪੰਜਾਬ ਦੇ ਵਿਰੋਧ ਵਿਚ ਫੈਸਲੇ ਕਰਨੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਪੰਜਾਬ ਦੇ ਪਾਣੀਆਂ ਦੇ ਉੱਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਉਸ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰ ਦਿੱਤਾ। ਉਸ ਤੋਂ ਬਾਅਦ ਚੰਡੀਗੜ੍ਹ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਹੁਣ ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਮਨਰੇਗਾ ਦਾ ਕਾਨੂੰਨ ਬਣਾ ਕੇ ਵੀ ਪੰਜਾਬ ਦੇ ਲੋਕਾਂ ਨੂੰ ਰੋਜ਼ੀ ਰੋਟੀ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਆਮ ਆਦਮੀ ਪਾਰਟੀ ਕੇਂਦਰ ਦੀ ਇਸ ਸਕੀਮ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਮਜ਼ਦੂਰਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜੇਗੀ। ਇਸ ਮੌਕੇ ‘ਆਪ’ ਦੇ ਐੱਸਸੀ ਬਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਅਨੁਸੂਚਿਤ ਜਾਤੀ ਵਿਰੋਧੀ ਹੈ, ਜੋ ਹਮੇਸ਼ਾ ਹੀ ਗ਼ਰੀਬ ਜ਼ਰੂਰਤਮੰਦ ਲੋਕਾਂ ਖ਼ਿਲਾਫ਼ ਨਵੇਂ ਨਵੇਂ ਕਾਨੂੰਨ ਬਣਾਉਂਦੀ ਰਹਿੰਦੀ ਹੈ। ਇਸ ਲਈ ਇਨ੍ਹਾਂ ਦਾ ਪਿੰਡਾਂ ਵਿਚ ਵੜਨਾ ਬੰਦ ਕਰਨਾ ਚਾਹੀਦਾ ਹੈ। ਭਾਰਤੀ ਕਿਸਾਨ ਮਜ਼ਦੂਰ ਏਕਤਾ ਮਹਾ ਸੰਘ ਰਿਊਣਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਚਨਾਰਥਲ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਸਾਰੇ ਸੰਘਰਸ਼ ਕੀਤੇ ਹਨ ਅਤੇ ਕੇਂਦਰ ਸਰਕਾਰ ਦੇ ਇਸ ਕਾਨੂੰਨ ਖ਼ਿਲਾਫ਼ ਵੀ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ, ਜਦੋਂ ਤਕ ਉਕਤ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ। ਇਸ ਮੌਕੇ ਹਲਕਾ ਪ੍ਰਧਾਨ (ਯੂਥ) ਦਿਲਪ੍ਰੀਤ ਸਿੰਘ ਭੱਟੀ, ਹਰਪ੍ਰੀਤ ਸਿੰਘ ਪੰਜੋਲੀ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਆਪ, ਬਲਦੇਵ ਸਿੰਘ ਭੱਲ ਮਾਜਰਾ, ਅਵਤਾਰ ਸਿੰਘ ਠੇਕੇਦਾਰ, ਰਮੇਸ਼ ਕੁਮਾਰ ਸੋਨੂੰ, ਕੌਂਸਲਰ ਆਸ਼ਾ ਰਾਣੀ, ਸਤਬੀਰ ਸਿੰਘ ਜੱਲਾ, ਗੁਰਵੀਰ ਸਿੰਘ ਜੱਲਾ, ਬਹਾਦਰ ਜਲਾਲ, ਹਰਮੇਸ਼ ਪੁੰਨੀਆ, ਬਲਵਿੰਦਰ ਸਿੰਘ ਚਨਾਰਥਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਏਕਤਾ ਮਹਾ ਸੰਘ ਰਿਊਣਾ, ਜਗਜੀਤ ਸਿੰਘ ਰੀਊਣਾ, ਗੁਰਮੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਗੁਣੀਆਂ ਮਾਜਰੀ, ਬਲਵੀਰ ਸੋਢੀ, ਅਮਰਿੰਦਰ ਸਿੰਘ ਮੰਡੋਫਲ ਰਿਟਾਇਰਡ ਐੱਸਡੀਓ ਜਗਪਾਲ ਸਿੰਘ, ਕੁਲਵਿੰਦਰ ਸਿੰਘ ਡੇਰਾ, ਰੀਨਾ ਰਾਣੀ, ਬਲਜਿੰਦਰ ਸਿੰਘ ਗੋਲਾ, ਪ੍ਰੀਤ ਬ੍ਰਾਹਮਣ ਮਾਜਰਾ, ਸਰਪੰਚ ਗੁਰਦੀਪ ਸਿੰਘ, ਸਰਪੰਚ ਰਜਿੰਦਰ ਸਿੰਘ ਖਰੌੜੀ, ਜਸਵਿੰਦਰ ਸਿੰਘ ਰਿਉਣਾ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਪਿੰਡਾਂ ਤੋਂ ਮਜ਼ਦੂਰ ਵਰਗ ਦੀਆਂ ਔਰਤਾਂ ਸ਼ਾਮਲ ਸਨ। ਫ਼ੋਟੋ ਕੈਪਸ਼ਨ : ਰੋਸ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ। ਫ਼ੋਟੋ ਕੈਪਸ਼ਨ : ਰੋਸ ਧਰਨੇ ਵਿੱਚ ਜੁੜੇ ਮਨਰੇਗਾ ਵਰਕਰ।