- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹਿੰਦ ਵਿਖੇ ਮਨਾਇਆ ਗਿਆ ਵਿਸ਼ਵਕਰਮਾ ਪੂਜਨ ਦਿਵਸ, ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਦਿੱਤਾ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਰਹਿੰਦ ਹੁਮਾਯੂਪੁਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਵਕਰਮਾ ਪੂਜਨ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੋਈ। ਇਸ ਮੌਕੇ ਸੰਤ ਬਾਬਾ ਸੁਖਜੀਤ ਸਿੰਘ ਈਸ਼ੂ ਵਾਲੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ’ਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸੰਗਤ ਨੂੰ ਵਿਸ਼ਵਕਰਮਾ ਪੂਜਨ ਦਿਵਸ ਦੀ ਵਧਾਈ ਦਿੱਤੀ। ਡਾ. ਹਰਬੰਸ ਲਾਲ ਨੇ ਕਿਹਾ ਕਿ ਸਮਾਜ ’ਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਿਹਰਪਾਲ ਸਿੰਘ ਵਿੱਕੀ ਨੇ ਸਭ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਸਮਾਜ ਸੇਵਕ ਬਲਵੀਰ ਸਿੰਘ ਸੋਢੀ, ਤਿਲਕ ਰਾਜ ਬਹਾਦਰ ਪ੍ਰਧਾਨ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ, ਗੁਰਮੀਤ ਸਿੰਘ ਬਾਡੀ ਬਿਲਡਰ, ਸਵਰਨ ਸਿੰਘ ਸੈਕਟਰੀ, ਬਾਬਾ ਦਲੇਰ ਸਿੰਘ ਖਾਲਸਾ, ਸੁਖਦੇਵ ਸਿੰਘ ਪਿੰਕਾ, ਬਲਦੇਵ ਸਿੰਘ ਚੋਰਵਾਲਾ, ਗੁਰਦੀਪ ਸਿੰਘ ਭਾਗਨਪੁਰ, ਡਾ. ਸੋਮਨਾਥ ਦਗੇੜੀਆਂ, ਤਰਸੇਮ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।