- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਾਲੀਬਾਲ ਕਿੱਟਾਂ ਭੇਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਕਾਲੀ ਦਲ ਵੱਲੋਂ ‘ਮਿਸ਼ਨ ਫਤਿਹ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਭੱਦਲਥੂਹਾ ਵਿਖੇ ਨੌਜਵਾਨਾਂ ਨੂੰ ਦੋ ਵਾਲੀਬਾਲ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ 1 ਹਫ਼ਤੇ ਵਿਚ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਨਸ਼ੇ ਘਰ-ਘਰ ਤੱਕ ਪਹੁੰਚ ਚੁੱਕੇ ਹਨ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ‘ਮਿਸ਼ਨ ਫਤਿਹ’ ਤਹਿਤ ਯੋਜਨਾਬੱਧ ਢੰਗ ਨਾਲ ਪਿੰਡ-ਪਿੰਡ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਜਿੰਮਾਂ ਲਈ ਸਾਮਾਨ ਅਤੇ ਖੇਡ ਮੈਦਾਨਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਦੀ ਅਗਵਾਈ ਵਿੱਚ ਸਮੁੱਚੇ ਪਿੰਡ ਵਾਸੀਆਂ ਨੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਨਮਾਨ ਕਰਦਿਆਂ ਖੇਡ ਕਿੱਟਾਂ ਦੇਣ ’ਤੇ ਧੰਨਵਾਦ ਕੀਤਾ। ਇਸ ਮੌਕੇ ਬਲਕਾਰ ਸਿੰਘ ਭੱਦਲਥੂਹਾ, ਗੁਰਵਿੰਦਰ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਮੋਹਨ ਸਿੰਘ, ਪ੍ਰਗਟ ਸਿੰਘ, ਗੁਰਮੁਖ ਸਿੰਘ, ਜਸਕਰਨ ਸਿੰਘ, ਅਰਮਾਨ ਖਾਂ, ਬੰਤ ਸਿੰਘ ਬਾਬਾ, ਜੌਨੀ ਕੌਂਸਲ, ਜਥੇਦਾਰ ਮਹਿੰਦਰ ਸਿੰਘ ਭੱਦਲਥੂਹਾ, ਸੁਖਦੀਪ ਸਿੰਘ, ਗੁਰਸੇਵਕ ਸਿੰਘ, ਸਾਹਿਲਪ੍ਰੀਤ ਸਿੰਘ, ਮਨਿੰਦਰ ਸਿੰਘ, ਪਰਮਵੀਰ ਸਿੰਘ, ਇੰਦਰਜੀਤ ਸਿੰਘ, ਤਖਤਵੀਰ ਸਿੰਘ, ਵਿਜੈ ਸ਼ਰਮਾ, ਤਪਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਦਪਿੰਦਰ ਸਿੰਘ, ਹਰਮਨਜੋਤ ਸਿੰਘ ਭੱਦਲਥੂਹਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।