- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਜ਼ਰੂਰੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜ਼ਿਲ੍ਹਾ ਚੋਣ ਅਫ਼ਸਰ, ਫਤਹਿਗੜ੍ਹ ਸਾਹਿਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਬਲਾਕ ਬੱਸੀ ਪਠਾਣਾਂ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਐਨਐਸਐਸ ਅਤੇ ਰੈੱਡ ਰੀਬਨ ਕਲੱਬ ਅਧੀਨ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਵਿਖੇ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਮੁਹਿੰਮ ਤਹਿਤ ਵਿਦਿਆਰਥੀਆਂ ’ਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਕਰਵਾਇਆ, ਜਿਸ ’ਚ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਸਾਂਝੀ ਕੀਤੀ। ਇਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਲੋਕਤੰਤਰੀ ਪ੍ਰਕਿਰਿਆ ’ਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸੇ ਲੜੀ ਤਹਿਤ ਨੋਡਲ ਅਫ਼ਸਰ ਸਵੀਪ ਬਲਾਕ ਬੱਸੀ ਪਠਾਣਾਂ ਡਾ. ਰੀਤ ਲਾਂਬਾ ਵੱਲੋਂ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ, ਵੋਟਰ ਰਜਿਸਟ੍ਰੇਸ਼ਨ ਅਤੇ ਲੋਕਤੰਤਰੀ ਪ੍ਰਕਿਰਿਆ ’ਚ ਨੌਜਵਾਨਾਂ ਦੀ ਭਾਗੀਦਾਰੀ ਸਬੰਧੀ ਜਾਗਰੂਕ ਕੀਤਾ। ਐੱਨਐੱਸਐੱਸ ਯੂਨਿਟ ਦੇ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਿਹੜੇ ਨੌਜਵਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਆਪਣੀ ਵੋਟ ਬਣਵਾਉਣ ਲਈ ਅੱਗੇ ਆਉਣ। ਇਸ ਤੋਂ ਇਲਾਵਾ ਜਿਨ੍ਹਾਂ ਯੋਗ ਨਾਗਰਿਕਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ, ਉਹ ਵੀ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ। ਕਾਲਜ ਪ੍ਰਬੰਧਕ ਪਵਨਦੀਪ ਕੌਰ ਨੇ ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਤੇ ਵੋਟਰ ਸੂਚੀ ’ਚ ਉਨ੍ਹਾਂ ਦੀ ਸਹੀ ਜਾਣਕਾਰੀ ਦਰਜ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੋਟ ਦੇ ਹੱਕ ਪ੍ਰਤੀ ਜਾਗਰੂਕ ਹੋਣ ਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਬਣਵਾਉਣ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਵਿਦਿਆਰਥੀਆਂ ਨੇ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।