ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਲੋਕਤੰਤਰ ਦੀਆਂ ਜੜਾਂ ਮਜ਼ਬੂਤ ਕਰਨ ਲਈ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ, ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਅੰਮਿ੍ਤ ਕੌਰ ਗਿੱਲ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸਮਾਗਮ ਦੌਰਾਨ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਪ੍ਰਰੀਕਿਰਿਆ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਸੁਹੰ ਵੀ ਚੁਕਾਈ। ਉਨ੍ਹਾਂ ਕਿਹਾ ਕਿ ਹਰਕੇ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟ ਪਾਵੇ ਤਾਂ ਜੋ ਸਾਡਾ ਦੇਸ਼ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚ ਸਕੇ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਲਾਜ਼ਮੀ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੇ ਭਵਿੱਖ ਨੂੰ ਤਾਂ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜੇਕਰ ਸਹੀ ਸੋਚ ਵਾਲੇ ਉਮੀਦਵਾਰਾਂ ਨੂੰ ਹੀ ਵੋਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨ ਜਦੋਂ ਉਹ 18 ਸਾਲ ਦੇ ਹੋ ਜਾਂਦੇ ਹਨ ਤਾਂ ਉਹ ਆਪਣੀ ਵੋਟ ਸਬੰਧ ਬੀਐੱਲਓ/ਈਆਰਓ ਕੋਲ ਫਾਰਮ ਨੰਬਰ 6 ਭਰ ਕੇ ਰਜਿਸਟਰ ਕਰਵਾ ਸਕਦੇ ਹਨ ਜਾਂ ਆਨਲਾਇਨ ਐੱਨਵੀਐੱਸਪੀ ਪੋਰਟਲ 'ਤੇ ਵੀ ਰਜਿਸਟਰਡ ਕਰਵਾ ਸਕਦੇ ਹਨ। ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਸਮੇਤ ਹੋਰਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰਰੇਰਿਤ ਕਰਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਪ੍ਰਰਾਜੈਕਟਰ ਰਾਹੀਂ ਵੋਟਾਂ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦਾ ਸੰਦੇਸ਼ ਵੀ ਸੁਣਾਇਆ ਗਿਆ ਅਤੇ ਈਵੀਐੱਮ/ ਵੀਵੀਪੈਟ ਸਬੰਧੀ ਪ੍ਰਰਾਜੈਕਟਰ ਰਾਹੀਂ ਫਿਲਮ ਵੀ ਦਿਖਾਈ ਗਈ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਪ੍ਰਰੀਤ ਕੌਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ, ਸਮਾਰਟ ਸਕੂਲ ਸਰਹਿੰਦ ਦੀ ਵਿਦਿਆਰਥਣ ਰਾਵੀਆ ਨੇ ਵੀ ਵੋਟਰ ਜਾਗਰੂਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਐੱਸਡੀਐਮ-ਕਮ-ਚੋਣਕਾਰ ਰਜਿਸ਼ਟਰੇਸਨ ਅਫਸਰ ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮੁੱਖ ਮੰਤਵ ਚੋਣਾਂ ਸਮੇਂ ਆਪਣੀ ਵੋਟ ਦਾ ਸਹੀ ਇਸਤੇਮਾਲ ਅਤੇ ਨੋਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰਰੇਰਿਤ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਜਸਪ੍ਰਰੀਤ ਸਿੰਘ ਨੇ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫੋਟੋ ਵੋਟਰ ਕਾਰਡ ਵੰਡੇ ਅਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਵਿਚ ਸ਼ਲਾਘਾਯੋਗ ਕਾਰਜਗੁਜਰੀ ਵਿਖਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰ ਅਮਲੋਹ-ਕਮ-ਐੱਸਡੀਐੱਮ ਆਨੰਦ ਸਾਗਰ ਸ਼ਰਮਾ, ਬੀਐੱਲਓ ਹਰਪ੍ਰਰੀਤ ਕੌਰ, ਨੋਡਲ ਅਫਸਰ -ਕਮ-ਪਿ੍ਰੰਸੀਪਲ ਸਮਸ਼ੇਰ ਸਿੰਘ,ਸੀਨੀਅਰ ਸੈਕੰਡਰੀ ਸਕੂਲ ਫੈਜੁਲਾਪੁਰ ਨੂੰ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਲੋਕ ਸਭਾ ਚੋਣਾਂ 2019 ਦੌਰਾਨ ਦਿਵਿਆਂਗ ਵੋਟਰਾਂ ਨੂੰ ਰਜਿਸਟਰੇਸ਼ਨ ਕਰਾਉਣ ਅਤੇ ਉਨ੍ਹਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ ਅਤੇ ਸੱਤ ਪੀਡਬਲਿਊਡੀ ਕੋਆਰਡੀਨੇਟਰਾਂ ਨੂੰ ਵੀ ਚੰਗਾ ਕੰਮ ਕਰਨ ਬਦਲੇ ਸਨਮਾਨਿਤ ਕੀਤਾ। ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਪਿ੍ਰੰਸੀਪਲ ਕਸ਼ਮੀਰ ਸਿੰਘ ਨੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੂੰ ਮਾਤਾ ਗੁਜ਼ਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੀ ਤਸਵੀਰ ਭੇਟ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ, ਜਸਪ੍ਰਰੀਤ ਸਿੰਘ ਤਹਿਸੀਲਦਾਰ ਲਾਭ ਸਿੰਘ ਸਮੇਤ ਹੋਰ ਅਧਿਕਾਰੀ ਵੱਡੀ ਗਿਣਤੀ ਵਿਚ ਨੌਜਵਾਨ ਵਿਦਿਆਰਥੀ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਭਾਸ਼ਣ ਮੁਕਾਬਿਲਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।