ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਜਾਰੀ, 23 ਅਪ੍ਰੈਲ ਤੱਕ ਇਤਰਾਜ
ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਜਾਰੀ, 23 ਅਪ੍ਰੈਲ ਤੱਕ ਇਤਰਾਜ
Publish Date: Thu, 16 Apr 2026 06:41 PM (IST)
Updated Date: Fri, 17 Apr 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਚੋਣਕਾਰ ਰਜਿਸਟਰੇਸ਼ਨ ਅਫਸਰ ਚਰਨਜੋਤ ਸਿੰਘ ਵਾਲੀਆ ਅਮਲੋਹ ਤੇ ਅਰਵਿੰਦ ਕੁਮਾਰ ਗੁਪਤਾ ਖਮਾਣੋਂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਭਵਿੱਖ ਵਿਚ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵਾਰਡ ਵਾਇਜ ਵੋਟਰ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ। ਇਹ ਸੂਚੀਆਂ ਵੱਖ-ਵੱਖ ਬੂਥ ’ਤੇ ਵਾਰਡਾਂ ਵਿਚ ਚਸਪਾ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਵਿਅਕਤੀ ਜਾਂ ਰਾਜਨੀਤਿਕ ਪਾਰਟੀ ਨੂੰ ਕੋਈ ਇਤਰਾਜ ਹੋਵੇ ਤਾਂ ਉਹ ਲਿਖਤੀ ਰੂਪ ਵਿਚ ਨਗਰ ਕੌਂਸਲ ਜਾਂ ਨਗਰ ਪੰਚਾਇਤ ਦਫਤਰ ਵਿਚ 23 ਅਪ੍ਰੈਲ 2026 ਸ਼ਾਮ ਪੰਜ ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਬਾਅਦ ਕਿਸੇ ਇਤਰਾਜ ਤੇ ਵਿਚਾਰ ਨਹੀਂ ਕੀਤਾ ਜਾਵੇਗਾ।