ਕੇਵਲ ਸਿੰਘ, ਅਮਲੋਹ: ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਤੇ ਐੱਸਡੀਅੱੈਮ ਅਮਲੋਹ ਆਨੰਦ ਸਾਗਰ ਸ਼ਰਮਾ ਦੀ ਯੋਗ ਅਗਵਾਈ ਵਿਚ ਤਹਿਸੀਲ ਅਮਲੋਹ ਦੇ ਵੱਖ-ਵੱਖ ਬੂਥਾਂ 'ਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਇਸ ਲੜੀ ਤਹਿਤ ਪਿੰਡ ਮਾਜਰੀ ਕਿਸ਼ਨੇ ਵਾਲੀ ਦੇ ਬੂਥ ਨੰਬਰ-87 'ਤੇ ਵੋਟਰ ਦਿਵਸ ਮਨਾਉਣ ਉਪਰੰਤ ਬੂਥ ਲੈਵਲ ਅਫਸਰ ਜਸਪਾਲ ਸਿੰਘ ਮਾਜਰੀ ਨੇ ਦੱਸਿਆ ਕਿ ਸਾਨੂੰ ਆਪਣੀ ਵੋਟ ਬਣਵਾ ਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਨਣਾ ਚਾਹੀਦਾ ਹੈ ਤਾਂ ਜੋ ਦੇਸ਼ ਨੂੰ ਹੋਰ ਤਰੱਕੀ ਦੀਆਂ ਮੰਜਲਾਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਰ ਹਮੇਸ਼ਾ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਡਰ, ਭੈਅ ਅਤੇ ਲਾਲਚ ਤੋਂ ਕਰਨ। ਇਸ ਮੌਕੇ ਪਿੰਡ ਵਾਸੀਆਂ ਨੂੰ ਨਵੇਂ ਬਣੇ ਵੋਟਰ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਬਲਕਾਰ ਸਿੰਘ, ਹਰਵਿੰਦਰ ਸਿੰਘ, ਨਛੱਤਰ ਸਿੰਘ, ਰਹਿਮਦੀਨ,ਸੁਰਾਜ ਮਹੁੰਮਦ ਅਤੇ ਪਿੰਡ ਵਾਸੀ ਮੌਜੂਦ ਸਨ।