ਗੈਸ-ਪੈਟਰੋਲ ਜਮ੍ਹਾਂਖੋਰੀ ’ਤੇ ਸਖ਼ਤ ਕਾਰਵਾਈ ਦੀ ਚੇਤਾਵਨੀ
ਗੈਸ-ਪੈਟਰੋਲ ਜਮ੍ਹਾਂਖੋਰੀ ’ਤੇ ਸਖ਼ਤ ਕਾਰਵਾਈ ਦੀ ਚੇਤਾਵਨੀ
Publish Date: Wed, 11 Mar 2026 05:53 PM (IST)
Updated Date: Wed, 11 Mar 2026 05:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ-ਡੀਜ਼ਲ ਪੰਪ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਚੀਜ਼ਾਂ ਦੀ ਸਪਲਾਈ ਦਾ ਜਾਇਜ਼ਾ ਲਿਆ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਗੈਸ ਜਾਂ ਪੈਟਰੋਲ-ਡੀਜ਼ਲ ਦੀ ਜਮ੍ਹਾਂਖੋਰੀ ਬਿਲਕੁਲ ਨਾ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਕਿਸੇ ਵੀ ਸ਼ਿਕਾਇਤ ਮਿਲਣ ’ਤੇ ਸਬੰਧਤ ਏਜੰਸੀ ਜਾਂ ਪੰਪ ਮਾਲਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ’ਚ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਕੋਈ ਸਮੱਸਿਆ ਨਹੀਂ ਹੈ ਅਤੇ ਲੋਕਾਂ ਨੂੰ ਸੁਚਾਰੂ ਤਰੀਕੇ ਨਾਲ ਸਪਲਾਈ ਜਾਰੀ ਹੈ ਜੋ ਭਵਿੱਖ ਵਿਚ ਵੀ ਜਾਰੀ ਰਹੇਗੀ। ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਸ ਅਤੇ ਪੈਟਰੋਲ-ਡੀਜ਼ਲ ਦੀ ਘਾਟ ਵਾਲੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕੀਤਾ ਜਾਵੇ ਅਤੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਗਲਤ ਸੂਚਨਾਵਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਿਹਾ ਜਾਵੇ। ਮੀਟਿੰਗ ’ਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਫਸਰ ਮੀਨਾਕਸੀ, ਜ਼ਿਲ੍ਹਾ ਪ੍ਰਧਾਨ ਪੈਟਰੋਲ-ਡੀਜ਼ਲ ਪੰਪ ਐਸੋਸੀਏਸ਼ਨ ਸਮੇਤ ਵੱਖ-ਵੱਖ ਖੇਤਰਾਂ ਦੇ ਅਫਸਰ ਅਤੇ ਨਿਰੀਖਕ ਹਾਜ਼ਰ ਸਨ।