- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇੜਾ ਹੰਸਾਲੀ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਖੇੜਾ ਹੰਸਾਲੀ ਦੇ ਸਪੋਰਟਸ ਸਟੇਡੀਅਮ ਵਿਖੇ 11 ਤੋਂ 12 ਸਤੰਬਰ 2026 ਤੱਕ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਨਾਲ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ’ਚ ਅਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ ਸਰਕਲ ਸਟਾਈਲ ਅਤੇ ਕਬੱਡੀ ਨੈਸ਼ਨਲ ਸਟਾਈਲ ਦੇ ਮੈਚ ਕਰਵਾਏ ਗਏ। ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਫਤਹਿਗੜ੍ਹ ਸਾਹਿਬ ਦੇ ਸਿੱਖਿਆ ਕੋਆਰਡੀਨੇਟਰ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਖੇਡ ਵਿਭਾਗ ਦਾ ਇਹ ਸ਼ਲਾਘਾਯੋਗ ਉਪਰਾਲਾ ਵਿਦਿਆਰਥੀਆਂ ਦੀ ਲੁਕਵੀਂ ਪ੍ਰਤਿਭਾ ਨੂੰ ਨਿਖਾਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਰਾਜਵਿੰਦਰ ਕੌਰ, ਤਜਿੰਦਰ ਕੌਰ ਡੀਪੀਈ, ਅਮਨਦੀਪ ਸਿੰਘ ਡੀਪੀਈ, ਸਤਨਾਮ ਸਿੰਘ ਡੀਪੀਈ, ਕੁਸ਼ਤੀ ਕੋਚ ਮਨਜੀਤ ਸਿੰਘ, ਅਥਲੈਟਿਕ ਕੋਚ ਹਰਪ੍ਰੀਤ ਕੌਰ, ਗੁਰਮੀਤ ਸਿੰਘ ਅਥਲੈਟਿਕ ਕੋਚ, ਮੰਗਾ ਸਿੰਘ ਡੀਪੀਈ, ਪ੍ਰੀਤਮਪਾਲ ਸਿੰਘ ਡੀਪੀਈ, ਸੁਰਿੰਦਰ ਕੌਰ ਪੀਟੀਆਈ, ਗੁਰਪ੍ਰੀਤ ਸਿੰਘ ਡੀਪੀਈ, ਸੁਖਪ੍ਰੀਤ ਸਿੰਘ ਅਥਲੈਟਿਕ ਕੋਚ, ਜਿਮਨਾਸਟਿਕ ਕੋਚ ਮਨੋਜ ਕੁਮਾਰ, ਸ਼ਰਨਪ੍ਰੀਤ ਸਿੰਘ ਸਮੇਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ।