- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲ ਸਪਲਾਈ ਤੇ ਸੈਨੀਟੇਸ਼ਨ ਕਾਮਿਆਂ ਦਾ ਸੰਗਰੂਰ ’ਚ ਧਰਨਾ ਅੱਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਜਲ ਸਪਲਾਈ ਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਅਤੇ ਜਨਰਲ ਸਕੱਤਰ ਅਮਨਦੀਪ ਕੰਬੋਜ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਸੋਸ਼ਲ ਸਟਾਫ਼ ਬੀਆਰਸੀ, ਆਈਈਸੀ ਅਤੇ ਸੀਡੀਐਸ ਕਾਮਿਆਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਇਨ੍ਹਾਂ ਕਾਮਿਆਂ ਨੂੰ ਰੈਗੂਲਰ ਕਰਨ ਦਾ ਕੇਸ 20 ਦਿਨਾਂ ’ਚ ਸਬ ਕਮੇਟੀ ਕੋਲ ਭੇਜਣ, ਰੋਕੇ ਗਏ ਸਾਲਾਨਾ ਇੰਕਰੀਮੈਂਟ ਬਹਾਲ ਕਰਨ ਅਤੇ ਬਕਾਇਆ ਸਫ਼ਰੀ ਭੱਤੇ ਦਾ ਕੇਸ ਸਰਕਾਰ ਨੂੰ ਭੇਜਣ ’ਤੇ ਸਹਿਮਤੀ ਬਣੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ ਅਤੇ ਕਿਸੇ ਵੀ ਮੰਗ ’ਤੇ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਭਰੋਸਾ ਲਾਗੂ ਨਾ ਕੀਤਾ ਤਾਂ 26 ਜੁਲਾਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮਾਨਸਾ, ਇੰਦਰਜੀਤ ਸਿੰਘ ਮੁਹਾਲੀ, ਸੰਦੀਪ ਕੁਮਾਰ ਲੁਧਿਆਣਾ, ਸ਼ੇਰ ਸਿੰਘ, ਅਭੀਦੀਪ ਸਿੰਘ ਅਤੇ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਮੌਜੂਦ ਸਨ।