ਸਥਾਨਕ ਸਰਕਾਰਾਂ ਦੀਆਂ ਚੋਣਾਂ ਰਾਹੀਂ ਸੂਬੇ ’ਚ ਭਾਜਪਾ ਦੀ ਨੀਂਹ ਰੱਖਾਂਗੇ : ਅਸ਼ਵਨੀ ਸ਼ਰਮਾ
ਸਥਾਨਕ ਸਰਕਾਰਾਂ ਦੀਆਂ ਚੋਣਾਂ ਰਾਹੀਂ ਪੰਜਾਬ ’ਚ ਭਾਜਪਾ ਸਰਕਾਰ ਦੀ ਨੀਂਹ ਰੱਖਾਂਗੇ : ਅਸ਼ਵਨੀ ਸ਼ਰਮਾ
Publish Date: Sun, 10 May 2026 06:01 PM (IST)
Updated Date: Sun, 10 May 2026 06:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ: ਮਿਉਂਸਪਲ ਕਮੇਟੀ ਚੋਣਾਂ ਦੀ ਤਿਆਰੀ ਨੂੰ ਲੈ ਕੇ ਖਮਾਣੋਂ ਵਿਖੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਐਡਵੋਕੇਟ ਨੰਦ ਕਿਸ਼ੋਰ ਵਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਸ਼ਹਿਰ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਬੰਗਾਲ, ਅਸਾਮ ਅਤੇ ਪਾਂਡੀਚਰੀ ’ਚ ਜਿੱਤ ਦਰਜ ਕਰਨ ਮਗਰੋਂ ਵਰਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਆਗੂ ਨਿਤਿਨ ਨਵੀਨ ਦੀ ਰਹਿਨੁਮਾਈ ਹੇਠ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਮਲ ਖਿਲਾ ਕੇ ਪੰਜਾਬ ਅੰਦਰ ਭਾਜਪਾ ਦੀ ਨਿਰੋਲ ਸਰਕਾਰ ਬਣਾਈ ਜਾਵੇਗੀ। ਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅੰਦਰ ਭ੍ਰਿਸ਼ਟਾਚਾਰ, ਗੈਂਗਸਟਰਵਾਦ ਅਤੇ ਲੁੱਟਾਂ-ਖੋਹਾਂ ਦਾ ਦੌਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਾਰੀਆਂ ਕਾਰਪੋਰੇਸ਼ਨਾਂ, ਮਿਉਂਸਪਲ ਕਮੇਟੀਆਂ ਅਤੇ ਨਗਰ ਕੌਂਸਲ ਚੋਣਾਂ ਵੱਡੇ ਬਹੁਮਤ ਨਾਲ ਜਿੱਤ ਕੇ ਸਾਲ 2027 ਦੀ ਜਿੱਤ ਦੀ ਨੀਂਹ ਰੱਖੇਗੀ। ਮੀਟਿੰਗ ਦੌਰਾਨ ਚੋਣ ਇੰਚਾਰਜ ਡਾ. ਹਰਬੰਸ ਲਾਲ ਦੀ ਅਗਵਾਈ ’ਚ ਆਗੂਆਂ ਨੂੰ ਹਦਾਇਤ ਕੀਤੀ ਗਈ ਕਿ ਸਿਰਫ਼ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਅੱਗੇ ਲਿਆਂਦਾ ਜਾਵੇ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਡਾ. ਹਰਬੰਸ ਲਾਲ ਅਤੇ ਹੋਰ ਆਗੂਆਂ ਵੱਲੋਂ ਅਸ਼ਵਨੀ ਸ਼ਰਮਾ ਤੇ ਨੰਦ ਕਿਸ਼ੋਰ ਵਰਮਾ ਦਾ ਲੋਈ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਵਿਵੇਕ ਜੈਨ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀਪਕ ਕੁਮਾਰ ਰਾਜੂ, ਖਮਾਣੋਂ ਚੋਣ ਇੰਚਾਰਜ ਅਰਵਿੰਦਰ ਸਿੰਘ ਬੰਟੂ, ਗੁਰਪ੍ਰੀਤ ਸਿੰਘ, ਰਾਧੇ ਸਿਆਮ ਕੱਕੜ, ਦਿਨੇਸ਼ ਭਾਰਦਵਾਜ ਗਾਮਾ, ਪਰਦੀਪ ਕੁਮਾਰ ਤਿਵਾੜੀ, ਮਾਸਟਰ ਸੁਰਿੰਦਰ ਕੁਮਾਰ, ਰਵਿੰਦਰ ਕੁਮਾਰ ਬਬਲਾ, ਦੀਪਕ ਜਿਉਲਰ, ਦੀਪਕ ਵਰਮਾ ਟੈਣੀ, ਸੰਜੀਵ ਸੂਦ, ਕੁਲਦੀਪ ਸਿੰਘ ਸਿੱਧੂਪੁਰ, ਹਰੀਸ਼ ਕੁਮਾਰ ਰਤਨ, ਰਾਜੀਵ ਕੁਮਾਰ ਸ਼ਰਮਾ, ਇੰਦਰਪਾਲ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ ਮਨੈਲਾ, ਸੁਦਾਗਰ ਸਿੰਘ, ਭਗਤ ਸਿੰਘ ਰੀਆ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਸ਼ਾਮ ਸਿੰਘ ਮੰਡੋਫਲ, ਗੁਰਦੀਪ ਸਿੰਘ ਭਾਗਨਪੁਰ ਅਤੇ ਸਿੰਦਰ ਸਿੰਘ ਸਿੱਧੂਪੁਰ ਸਮੇਤ ਹੋਰ ਆਗੂ ਮੌਜੂਦ ਸਨ।