- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਹੰਸਾਲੀ ਸਾਹਿਬ ਵਿਖੇ ਲੋੜਵੰਦ ਲੜਕੀਆਂ ਦੇਵਿਆਹ ਸ਼ਲਾਘਾਯੋਗ ਉਪਰਾਲਾ : ਹਰਬੰਸ ਲਾਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਹੰਸਾਲੀ ਸਾਹਿਬ ਵਿਖੇ ਸੰਤ ਬਾਬਾ ਪਰਮਜੀਤ ਸਿੰਘ ਵੱਲੋਂ 29 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ ਅਤੇ ਸੰਤ ਬਾਬਾ ਪਰਮਜੀਤ ਸਿੰਘ ਜੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਡਾ. ਹਰਬੰਸ ਲਾਲ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ, ਜਾਤ-ਪਾਤ ਖ਼ਤਮ ਕਰਨ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸ਼ੁਰੂ ਕੀਤੀ ਲੰਗਰ ਦੀ ਪ੍ਰਥਾ ਅੱਜ ਪੂਰੀ ਦੁਨੀਆ ’ਚ ਮਨੁੱਖਤਾ ਦੀ ਸੇਵਾ ਅਤੇ ਬਰਾਬਰੀ ਦਾ ਪ੍ਰਤੀਕ ਬਣੀ ਹੋਈ ਹੈ। ਇਸ ਮੌਕੇ ਡਾ. ਹਰਬੰਸ ਲਾਲ ਨੇ ਸੰਤ ਬਾਬਾ ਪਰਮਜੀਤ ਸਿੰਘ ਜੀ ਤੋਂ ਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦਾ ਆਸ਼ੀਰਵਾਦ ਵੀ ਲਿਆ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ, ਡੇਰੇ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਬਦੋਸ਼ੀ ਕਲਾਂ, ਮਨਜੀਤ ਸਿੰਘ ਸਰਹਿੰਦ, ਮਨਦੀਪ ਸਿੰਘ ਭਗੜਾਣਾ, ਨੰਬਰਦਾਰ ਮੋਹਨ ਸਿੰਘ ਚੁੰਨੀ ਖੁਰਦ, ਡਾ. ਮੋਹਨ ਲਾਲ ਸਲੇਮਪੁਰ, ਜਗਜੀਤ ਸਿੰਘ ਖੇੜਾ, ਰਣਜੀਤ ਸਿੰਘ ਝਾਮਪੁਰ, ਜਸਪ੍ਰੀਤ ਕੌਰ ਖੇੜਾ, ਹਜ਼ਾਰਾਂ ਸਿੰਘ ਮੁਕਾਰੋਂਪੁਰ, ਅਜਵੀਰ ਸਿੰਘ ਗੜ੍ਹਹੇੜਾ, ਐਡਵੋਕੇਟ ਆਸ਼ਾ ਸੂਦ, ਨੀਰਜ ਸੂਦ ਸਰਹਿੰਦ, ਸੁਮਿਤ ਮੋਦੀ, ਗੁਰਦੀਪ ਸਿੰਘ ਭਾਗਨਪੁਰ ਅਤੇ ਸੁਨੀਲ ਵਰਮਾ ਸੋਨੂ ਆਦਿ ਮੌਜੂਦ ਸਨ।