- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ’ਤੇ ਰੋਕ ਲਗਾਉਣ ਦੇ ਫੈਸਲੇ ਦਾ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ’ਤੇ ਰੋਕ ਲਗਾਉਣ ਦੇ ਫੈਸਲੇ ਦਾ ਹਲਕਾ ਬੱਸੀ ਪਠਾਣਾਂ ਦੇ ਨਗਰ ਕੌਂਸਲ ਪ੍ਰਧਾਨ ਰਾਜ ਪੁਰੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨਿਰੰਤਰ ਪੂਰੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਹੁਣ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਜੇਕਰ ਪਿਛਲੇ 3 ਸਾਲਾਂ ’ਚ ਫੀਸ ’ਚ 15 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ, ਤਾਂ ਸਕੂਲਾਂ ਨੂੰ ਵਾਧੂ ਪੈਸੇ ਵਾਪਸ ਕਰਨੇ ਪੈਣਗੇ। ਇਸ ਫੈਸਲੇ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।