ਪੱਤਰ ਪ੍ਰਰੇਰਕ, ਫਤਹਿਗੜ੍ਹ ਸਾਹਿਬ : ਸਿੱਖ ਕੌਮ ਦੀ ਸਿਰਮੌਰ ਸੰਸਥਾ ਸੋ੍ਮਣੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ 'ਚ ਫਤਹਿਗੜ੍ਹ ਸਾਹਿਬ ਤੋਂ ਪਿਛਲੇ ਲੰਮੇ ਸਮੇਂ ਤੋਂ ਮੈਂਬਰ ਚਲੇ ਆ ਰਹੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੂੰ ਬਤੌਰ ਸ਼ੋ੍ਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਕਾਲੀ ਦਲ ਦੇ ਮੁੱਖ ਦਫਤਰ 'ਚ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਜ਼ਾਹਰ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਮੈਂਬਰ ਮਨਮੋਹਨ ਸਿੰਘ ਮਕਾਰੋਂਪੁਰ, ਜ਼ਿਲ੍ਹਾ ਅਕਾਲੀ ਦਲ ਦੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬੱਬੂ, ਨੌਜਵਾਨ ਅਕਾਲੀ ਆਗੂ ਕੰਵਰ ਹਰਪ੍ਰਰੀਤ ਸਿੰਘ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਰਸੀਦਪੁਰਾ, ਜ਼ੈਲਦਾਰ ਸੁਖਮੰਦਰ ਸਿੰਘ ਘੁਮੰਡਗੜ੍ਹ, ਸੁਖਦੇਵ ਸਿੰਘ ਮੰਡੋਫਲ, ਚੇਅਰਮੈਨ ਮਨਿੰਦਰ ਸਿੰਘ ਮੈੜਾ, ਭੋਲੂ ਸੰਗਰ, ਲਖਵਿੰਦਰ ਸਿੰਘ ਘੁੰਮਣ ਕੋਟਲਾ ਬਜਵਾੜਾ, ਨਰਿੰਦਰ ਸਿੰਘ ਰਸੀਦਪੁਰਾ ਸਮੇਤ ਹੋਰ ਅਕਾਲੀ ਦਲ ਦੇ ਵਰਕਰਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰਨੈਲ ਸਿੰਘ ਪੰਜੋਲੀ ਨੂੰ ਸੋ੍ਮਣੀ ਕਮੇਟੀ ਦਾ ਜਨਰਲ ਸਕੱਤਰ ਬਣਾਉਣ 'ਤੇ ਧੰਨਵਾਦ ਕਰਦਿਆਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹੈੱਡ ਅਮਰਜੀਤ ਸਿੰਘ, ਖ਼ਜ਼ਾਨਚੀ ਗੁਰਮੁਖ ਸਿੰਘ, ਹਰਮਨਜੀਤ ਸਿੰਘ ਰਿਕਾਰਡ ਕੀਪਰ ਗੁਰਇਕਬਾਲ ਸਿੰਘ ਸਹਾਇਕ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ ਸਟੋਰ ਕੀਪਰ ਬਿਲਡਿੰਗ, ਹਰਦੇਵ ਸਿੰਘ ਸਮੇਤ ਸਮੁੱਚੇ ਸਟਾਫ ਵੱਲੋਂ ਜਥੇਦਾਰ ਪੰਜੋਲੀ ਦਾ ਭਰਵਾਂ ਸਵਾਗਤ ਕੀਤਾ ਗਿਆ।