ਪੱਤਰ ਪੇ੍ਰਕ,ਫ਼ਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲ੍ਹੇ ਦੇ 427 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਅਤੇ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਕਣਕ ਮਿਲਣੀ ਅਤੇ ਪੂਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਨਾਉਣ ਲਈ ਪਿੰਡ ਪੱਧਰ ਉਤੇ ਵਿਜੀਲੈਂਸ ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਬਲਾੜੀ ਕਲਾਂ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਈ-ਪੌਸ ਮਸ਼ੀਨਾਂ ਰਾਹੀਂ ਕਣਕ ਵੰਡੇ ਜਾਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਸ. ਨਾਗਰਾ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸੂਬੇ ਦੇ 35 ਲੱਖ ਪਰਿਵਾਰਾਂ ਨੂੰ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਸਸਤੀ ਖੰਡ ਅਤੇ ਚਾਹਪੱਤੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡੀਅੱੈਫਅੱੈਸਸੀ ਡਾ. ਨਿਰਮਲ ਸਿੰਘ, ਏਅੱੈਫਅੱੈਸਓ ਕੇਵਲ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।