200 ਗ੍ਰਾਮ ਹੈਰੋਇਨ ਸਣੇ ਇੱਕ ਔਰਤ ਕਾਬੂ
200 ਗ੍ਰਾਮ ਹੈਰੋਇਨ ਸਣੇ ਇਕ ਔਰਤ ਕਾਬੂ
Publish Date: Sat, 24 Jan 2026 04:31 PM (IST)
Updated Date: Sat, 24 Jan 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇੱਕ ਔਰਤ ਨੂੰ 200 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਨੇ ਖ਼ਾਲਸਾ ਸਕੂਲ ਨਜ਼ਦੀਕ ਇੱਕ ਔਰਤ ਨੂੰ ਗੁਪਤ ਸੂਚਨਾ ਅਤੇ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ ਕਥਿਤ ਤੌਰ ’ਤੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਨੂੰ ਹਿਰਾਸਤ ਵਿੱਚ ਲੈ ਕੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਨਵਦੀਪ ਕੌਰ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ।