ਸੜਕ ਹਾਦਸੇ ’ਚ ਔਰਤ ਦੀ ਮੌਤ
ਸੜਕ ਹਾਦਸੇ ’ਚ ਔਰਤ ਦੀ ਮੌਤ
Publish Date: Mon, 23 Feb 2026 04:31 PM (IST)
Updated Date: Mon, 23 Feb 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਿੰਡ ਪੰਜੋਲੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਸ਼ਿਕਾਇਤਕਰਤਾ ਰਾਜ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਮਾਤਾ ਵਿੱਦਿਆ ਦੇਵੀ ਨਾਲ ਘਰ ਨੂੰ ਜਾ ਰਿਹਾ ਸੀ। ਉਸ ਦੌਰਾਨ ਪਿੰਡ ਪੰਜੋਲੀ ਕਲਾਂ ਨੇੜੇ ਇਕ ਕਾਰ ਚਾਲਕ ਨੇ ਉਸ ਦੀ ਮਾਤਾ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਮੂਲੇਪੁਰ ਪੁਲਿਸ ਨੇ ਰਾਜ ਕੁਮਾਰ ਦੀ ਸ਼ਿਕਾਇਤ ’ਤੇ ਕਾਰ ਚਾਲਕ ਹਰਿੰਦਰ ਸਿੰਘ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।