- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਸਰਕਾਰ ਬਣਾਉਣ ’ਚ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ : ਡਾ. ਗੁਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਖਮਾਣੋਂ ਵਿਖੇ ਸਰਕਲ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਦਰਬਾਰਾ ਸਿੰਘ ਗੁਰੂ ਦੀ ਪਤਨੀ ਡਾ. ਰਣਜੀਤ ਕੌਰ ਗੁਰੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸਤਰੀ ਅਕਾਲੀ ਦਲ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਸਮੂਹ ਮਹਿਲਾ ਵਰਕਰਾਂ ਨੂੰ ਲਾਮਬੰਦ ਹੋ ਕੇ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰ ਪਾਸੇ ਨਸ਼ਿਆਂ ਦੀ ਭਰਮਾਰ ਹੈ ਤੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਬੇਰੁਜ਼ਗਾਰੀ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਤੋਂ ਬਾਹਰਲੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਹੁਣ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਲਿਆਉਣ ਲਈ ਕਾਹਲੇ ਹਨ। ਹਾਜ਼ਰ ਅਹੁਦੇਦਾਰਾਂ ਨੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੀਆਂ। ਡਾ. ਰਣਜੀਤ ਕੌਰ ਗੁਰੂ ਨੇ 17 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਹੋ ਰਹੀ ਮੀਟਿੰਗ ’ਚ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਵਰਕਰਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ, ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ, ਭੁਪਿੰਦਰ ਕੌਰ, ਇਸਤਰੀ ਅਕਾਲੀ ਦਲ ਬਸੀ ਪਠਾਣਾਂ ਦੀ ਹਲਕਾ ਪ੍ਰਧਾਨ ਕਰਮਜੀਤ ਕੌਰ, ਨਗਰ ਕੌਂਸਲ ਖਮਾਣੋਂ ਦੀ ਸਾਬਕਾ ਪ੍ਰਧਾਨ ਸਰਬਜੀਤ ਕੌਰ, ਡਾ. ਜਗਦੀਪ ਸਿੰਘ ਰਾਣਾ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਬਿਲਾਸਪੁਰ, ਹਰਮੇਲ ਕੌਰ, ਤਰਨਪ੍ਰੀਤ ਕੌਰ, ਰਮਨਜੋਤ ਕੌਰ, ਰਾਨਵਾਂ ਦੀ ਸਾਬਕਾ ਸਰਪੰਚ ਕਿਰਨਜੀਤ ਕੌਰ, ਹਰਜੀਤ ਕੌਰ, ਰਜਨੀਤ ਪਰਮਿੰਦਰ ਕੌਰ, ਗੁਰਮੀਤ ਸਿੰਘ ਨਾਨੋਵਾਲ, ਫ਼ਕੀਰ ਚੰਦ, ਜਸਵੀਰ ਸਿੰਘ ਜੱਸਾ ਭੜੀ, ਮਨਪ੍ਰੀਤ ਸਿੰਘ ਮੰਪੀ, ਰਜਵੰਤ ਸਿੰਘ ਰਾਜੂ ਲੱਖਣਪੁਰ, ਰਾਜਨਦੀਪ ਸਿੰਘ ਰਿੱਕੀ ਅਤੇ ਹਰਪ੍ਰੀਤ ਸਿੰਘ ਹਰਗਣਾ ਮੌਜੂਦ ਸਨ।