- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਔਰਤਾਂ : ਬੀਬੀ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਹਲਕਾ ਅਮਲੋਹ ਦੇ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਅਧੀਨ ਪੈਂਦੇ ਪਿੰਡ ਕੁੰਭੜਾ ਤੇ ਚਤੁਰਪੁਰਾ ਵਿਖੇ ਔਰਤਾਂ ਦੇ ਭਰਵੇਂ ਇਕੱਠ ਹੋਏ। ਇਨ੍ਹਾਂ ਇਕੱਠਾਂ ’ਚ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਨੇ ਸ਼ਮੂਲੀਅਤ ਕਰਦਿਆਂ ਔਰਤਾਂ ਨਾਲ ਸਮਾਜਿਕ ਅਤੇ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਹਰੇਕ ਔਰਤ ਸੁਚੇਤ ਰਹੇ ਤਾਂ ਜੋ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਝੂਠੀ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੇ ਉਨ੍ਹਾਂ ਦੀ ਪੂਰਤੀ ਸਬੰਧੀ ਸਰਕਾਰ ਕੋਲੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਉਨ੍ਹਾਂ ਔਰਤਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਜਾਣਕਾਰੀ ਤੱਥਾਂ ਦੇ ਆਧਾਰ ’ਤੇ ਪਰਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਲ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੇ ਹਲਕਾ ਅਮਲੋਹ ’ਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਮਾਜ ’ਚ ਔਰਤਾਂ ਦੀ ਭੂਮਿਕਾ ਅਹਿਮ ਹੈ, ਇਸ ਲਈ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ ਕਰਨ। ਇਸ ਮੌਕੇ ਦੋਵਾਂ ਪਿੰਡਾਂ ਦੀਆਂ ਔਰਤਾਂ ਵੱਲੋਂ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਵੀ ਕੀਤਾ ਗਿਆ।