- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੀਬੀਆਂ ਘਰ-ਘਰ ਜਾਣ : ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ, ਭੱਟੋ ਅਤੇ ਹਰੀਪੁਰ ਵਿਖੇ ਅਕਾਲੀ ਦਲ ਇਸਤਰੀ ਵਿੰਗ ਦੀਆਂ ਭਰਵੀਆਂ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ’ਚ ਮਹਿਲਾਵਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਆਗੂ ਕਰਨਦੀਪ ਕੌਰ ਖੰਨਾ ਨੇ ਵਰਕਰਾਂ ਨੂੰ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਹੱਕ ਮੰਗ ਰਹੇ ਲੋਕਾਂ ’ਤੇ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ ਹੈ। ਸਰਕਾਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਕਰਕੇ ਵੱਡੀ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅਧੂਰੇ ਵਾਅਦਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ’ਚ ਲੋਕ ਸਹੀ ਫ਼ੈਸਲਾ ਲੈ ਸਕਣ। ਇਸ ਮੌਕੇ ਦਲਜੀਤ ਕੌਰ ਨਰਾਇਣਗੜ੍ਹ, ਮਨਜੀਤ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਰਣਵੀਰ ਕੌਰ, ਰਾਜਵਿੰਦਰ ਕੌਰ, ਹਰਪਾਲ ਕੌਰ, ਜਸਪਾਲ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨਰਾਇਣਗੜ੍ਹ, ਨਵਜੋਤ ਸਿੰਘ, ਭਿੰਦਰ ਕੌਰ, ਸੁਰਜੀਤ ਕੌਰ, ਕੁਸ਼ੱਲਿਆ, ਸਲਮਾ ਭੁੱਟੋ, ਡਾ. ਪਰਮਜੀਤ ਸਿੰਘ ਹਰੀਪੁਰ, ਮਨਜੀਤ ਸਿੰਘ ਗਿੱਲ, ਜਗਜੀਤ ਸਿੰਘ ਨੰਬਰਦਾਰ, ਹਰਦੀਪ ਸਿੰਘ, ਦਲਬੀਰ ਕੌਰ, ਹਰਦੀਪ ਕੌਰ, ਬੇਅੰਤ ਕੌਰ, ਕੰਵਲਜੀਤ ਕੌਰ ਅਤੇ ਕਰਮਜੀਤ ਕੌਰ ਮੌਜੂਦ ਸਨ।