- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਔਰਤਾਂ : ਕਿਰਨਦੀਪ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪਿੰਡ ਸ਼ੇਰਗੜ੍ਹ ਵਿਖੇ ਇਸਤਰੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਔਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਲੋਕ-ਹਿੱਤ ਦੇ ਮੁੱਦਿਆਂ ਨੂੰ ਘਰ-ਘਰ ਪਹੁੰਚਾਉਣ ਲਈ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਹਰ ਵਰਗ ’ਚ ਨਿਰਾਸ਼ਾ ਹੈ, ਜਿਸ ਲਈ ਸਰਕਾਰ ਤੋਂ ਜਵਾਬਦੇਹੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵੇਲੇ ਚਲਾਈਆਂ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਮਲੋਹ ’ਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਕ ’ਚ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨ ਹਰਿੰਦਰ ਸਿੰਘ ਦੀਵਾ, ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੁਪਿੰਦਰ ਸਿੰਘ ਕੁੰਜਾਰੀ ਅਤੇ ਸੀਨੀਅਰ ਆਗੂ ਸੱਤਪਾਲ ਸਿੰਘ ਸ਼ੇਰਗੜ੍ਹ ਨੇ ਵੀ ਸੰਬੋਧਨ ਕੀਤਾ। ਪਿੰਡ ਦੀਆਂ ਔਰਤਾਂ ਵੱਲੋਂ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਵੀ ਕੀਤਾ ਗਿਆ। ਮੀਟਿੰਗ ’ਚ ਸੁਰਿੰਦਰ ਸਿੰਘ ਲਾਡੀ, ਬਿਕਰਮਜੀਤ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ, ਮਹਿੰਦਰਜੀਤ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਪ੍ਰਭਜੋਤ ਕੌਰ ਅਤੇ ਮਨਦੀਪ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।