- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਔਰਤਾਂ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ : ਕਿਰਨਦੀਪ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 1, 6, 8, 9 ਅਤੇ 13 ’ਚ ਔਰਤਾਂ ਨਾਲ ਮੀਟਿੰਗਾਂ ਦੌਰਾਨ ਅਕਾਲੀ ਦਲ ਦੇ ਹੱਕ ’ਚ ਡਟਣ ਦੀ ਅਪੀਲ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਵਾਅਦਾ ਖ਼ਿਲਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ, ਪਰ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ’ਚ ਆ ਕੇ ਇਸ ਵਾਅਦੇ ਨੂੰ ਪੂਰਾ ਕਰਨ ਦੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਾਅਦੇ ਸਮੇਂ ਸਿਰ ਪੂਰੇ ਨਾ ਕਰਨਾ ਸਰਕਾਰ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਵਿਧਾਇਕ ਜਾਂ ਸਰਕਾਰੀ ਨੁਮਾਇੰਦਾ ਵਾਰਡਾਂ ’ਚ ਆਵੇ ਤਾਂ ਉਸ ਤੋਂ ਵਾਅਦਿਆਂ ਅਤੇ ਬਕਾਇਆ ਰਾਸ਼ੀ ਦਾ ਹਿਸਾਬ ਮੰਗਿਆ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਲ ਰਹੇ ਹਨ, ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੂੰ ਕਾਮਯਾਬ ਕਰ ਕੇ ਵਿਧਾਨ ਸਭਾ ਭੇਜਿਆ ਜਾਵੇ ਤਾਂ ਜੋ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲ ਸਕੇ। ਇਸ ਮੌਕੇ ਵੱਡੀ ਗਿਣਤੀ ’ਚ ਔਰਤਾਂ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੰਦਿਆਂ ਵੱਖ-ਵੱਖ ਵਾਰਡਾਂ ’ਚ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਕੀਤਾ। ਇਨ੍ਹਾਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰੁਜਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਜੇਈ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਜਸਵੰਤ ਸਿੰਘ ਅਲਾਦਾਦਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਕੌਰ ਵਿਰਕ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ, ਸੰਦੀਪ ਕੌਰ ਅਮਲੋਹ ਅਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼ਾਂਤੀ ਕੌਰ, ਕੌਂਸਲਰ ਨੀਨਾ ਸ਼ਾਹੀ, ਸੁਰਿੰਦਰਪਾਲ ਕੌਰ, ਪਰਮਜੀਤ ਕੌਰ ਵਿਰਕ, ਮਨਜੀਤ ਕੌਰ, ਪ੍ਰਕਾਸ਼ ਕੌਰ, ਜਨਕ ਦੁਲਾਰੀ, ਪ੍ਰੀਤਮ ਕੌਰ, ਜੋਗਿੰਦਰ ਕੌਰ, ਗੁਰਦੇਵ ਕੌਰ, ਸੁਨੀਤਾ ਰਾਣੀ, ਸਿੰਦਰ ਕੌਰ, ਪ੍ਰਦੀਪ ਕੌਰ, ਬਿੱਟਾ ਪਟਵਾਰੀ, ਗੁਰਦੀਪ ਸਿੰਘ, ਬਿਕਰਮਜੀਤ ਸਿੰਘ, ਮੱਖਣ ਸਿੰਘ, ਮਨਜੀਤ ਸਿੰਘ ਕੈਂਥ ਆਦਿ ਮੌਜੂਦ ਸਨ।