‘ਜਾਗੋ ਪ੍ਰੋਗਰਾਮ’ ਰਾਹੀਂ ਔਰਤਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
‘ਜਾਗੋ ਪ੍ਰੋਗਰਾਮ’ ਰਾਹੀਂ ਔਰਤਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Publish Date: Sun, 15 Mar 2026 05:43 PM (IST)
Updated Date: Sun, 15 Mar 2026 05:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿਖੇ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਦੀ ਲੋਕ ਭਲਾਈ ਨੀਤੀਆਂ ਦੇ ਸਮਰਥਨ ਵਿਚ ਵਿਸ਼ੇਸ਼ ਜਾਗੋ ਪ੍ਰੋਗਰਾਮ’ ਕੀਤਾ ਗਿਆ, ਜਿਸ ਦੌਰਾਨ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਆਪਣੀ ਖੁਸ਼ੀ ਅਤੇ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਨਾ ਸਿਰਫ ਆਰਥਿਕ ਸਹਾਰਾ ਮਿਲੇਗਾ, ਸਗੋਂ ਸਮਾਜ ’ਚ ਉਨ੍ਹਾਂ ਦਾ ਮਾਣ-ਸਨਮਾਨ ਵੀ ਵਧੇਗਾ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਹੋਰ ਆਤਮਵਿਸ਼ਵਾਸੀ ਬਣਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਆਪਣੇ ਘਰੇਲੂ ਅਤੇ ਨਿੱਜੀ ਖਰਚਿਆਂ ਵਿਚ ਵੀ ਸਹੂਲਤ ਮਿਲੇਗੀ। ਇਸ ਪ੍ਰੋਗਰਾਮ ਵਿੱਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਕਮ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਵਿਚ ਵੀ ਸਹਾਇਕ ਸਾਬਤ ਹੋਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਸੋਮਲ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾਂ ਇੰਦਰਜੀਤ ਸਿੰਘ, ਮੈਂਬਰ ਪੰਜਾਬ ਮੰਡੀ ਬੋਰਡ, ਰਾਜ ਪੁਰੀ ਸੰਗਠਨ ਇੰਚਾਰਜ, ਹਰਪ੍ਰੀਤ ਧੀਮਾਨ ਬਲਾਕ ਪ੍ਰਧਾਨ, ਕਸ਼ਮੀਰ ਸਿੰਘ ਬਲਾਕ ਪ੍ਰਧਾਨ, ਅਰਵਿੰਦਰ ਸਰਪੰਚ ਫਤਹਿਪੁਰ ਅਰਾਈਆ, ਲਾਡੀ ਬਲਵਿੰਦਰ ਕੌਰ ਚੇਅਰਪਰਸਨ ਪੰਚਾਇਤ ਸੰਮਤੀ ਖਮਾਣੋਂ ਰਾਜ ਰਾਣੀ ਮੈਬਰ ਪੰਚਾਇਤ ਸੰਮਤੀ ਬੱਸੀ ਪਠਾਣਾਂ,ਅੰਜੂ ਪੂਰੀ, ਸ਼ਿਵਾਨੀ ਪੂਰੀ, ਮਨੀ ਪਾਹਵਾ, ਬਿੰਦੂ ਅਤੇ ਹਰਵਿੰਦਰ ਕੌਰ ਮੌਜੂਦ ਸਨ।