
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸਤਰੀ ਅਕਾਲੀ ਦਲ ਵੱਲੋਂ ਪਿੰਡਾਂ ’ਚ ਮੀਟਿੰਗਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਦੇ ਪਿੰਡ ਮਛਰਾਈ ਖੁਰਦ, ਭਾਂਬਰੀ, ਬੈਣਾ ਬੁਲੰਦ, ਰਾਜਗੜ੍ਹ ਛੰਨਾ ਅਤੇ ਬੜੈਚਾ ਵਿਖੇ ਇਸਤਰੀ ਅਕਾਲੀ ਦਲ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਨੇ ਵਧ ਰਹੀ ਮਹਿੰਗਾਈ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਖੰਡ ਅਤੇ ਤੇਲ ਦੇ ਰੇਟ ਵਧਣ ਕਾਰਨ ਘਰੇਲੂ ਬਜਟ ਵਿਗੜ ਗਿਆ ਹੈ, ਜਿਸ ਨਾਲ ਔਰਤਾਂ ਲਈ ਰਸੋਈ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ‘ਆਪ’ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾ ਰਹੀ 1000 ਰੁਪਏ ਦੀ ਰਾਸ਼ੀ ਨੂੰ ਗੁੰਮਰਾਹਕੁੰਨ ਦੱਸਦਿਆਂ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਲੜਦਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਨੀਤੀਆਂ ਦਾ ਪ੍ਰਚਾਰ ਘਰ-ਘਰ ਤੱਕ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ। ਇਸ ਦੌਰਾਨ ਪਿੰਡਾਂ ਵਿਚ ਕਿਰਨਦੀਪ ਕੌਰ ਖੰਨਾ ਅਤੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜੁਨ ਸਿੰਘ ਅਮਲੋਹ ਦਾ ਸਨਮਾਨ ਕੀਤਾ ਗਿਆ। ਮੀਟਿੰਗਾਂ ਵਿੱਚ ਕੁਲਦੀਪ ਸਿੰਘ ਮਛਰਾਈ, ਜਤਿੰਦਰ ਸਿੰਘ ਚੈਰੀ ਭਾਂਬਰੀ, ਰਾਜਿੰਦਰ ਸਿੰਘ, ਗੁਰਬਖਸ਼ ਸਿੰਘ ਬੈਣਾ, ਗੁਰਕੀਰਤ ਸਿੰਘ ਪਨਾਗ, ਅਵਤਾਰ ਸਿੰਘ, ਪਰਮਜੀਤ ਸਿੰਘ, ਬਿੰਦਰ ਕੌਰ, ਸ਼ਮਸ਼ੇਰ ਕੌਰ, ਗੁਰਚਰਨ ਕੌਰ, ਬਲਵਿੰਦਰ ਕੌਰ, ਇੰਦਰਜੀਤ ਸਿੰਘ, ਜਗਤਾਰ ਸਿੰਘ, ਪ੍ਰਗਟ ਸਿੰਘ, ਹਰਨੇਕ ਸਿੰਘ, ਕਿਰਨਦੀਪ ਕੌਰ, ਕ੍ਰਿਸ਼ਨਾ ਕੌਰ, ਅਮਨਦੀਪ ਕੌਰ, ਸਨਦੀਪ ਕੌਰ, ਬਬਲੀ, ਦਰਸ਼ਨ ਸਿੰਘ, ਜੰਗੀਰ ਸਿੰਘ, ਬਾਬੂ ਸਿੰਘ, ਨਰਿੰਦਰ ਸਿੰਘ, ਦਲਜੀਤ ਕੌਰ, ਮਨਜੀਤ ਕੌਰ, ਸਤਵੰਤ ਕੌਰ, ਹਰਜੋਤ ਸਿੰਘ, ਜਗਮੇਲ ਸਿੰਘ, ਕ੍ਰਿਪਾਲ ਸਿੰਘ, ਕੁੱਸਲਿਆ ਦੇਵੀ, ਰਮਨਦੀਪ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਗੁਰਦੀਪ ਸਿੰਘ ਲਾਡੀ, ਗੁਰਿੰਦਰ ਸਿੰਘ, ਦਿਲਪ੍ਰੀਤ ਕੌਰ, ਬਲਜਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ ਅਤੇ ਸੁਖਚੈਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।