ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ
ਬਸੀ ਪਠਾਣਾਂ ਵਿਖੇ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ
Publish Date: Thu, 23 Apr 2026 06:44 PM (IST)
Updated Date: Thu, 23 Apr 2026 06:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਲਾਈਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਾਰਡ ਨੰਬਰ 2 ਤੋਂ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਲਗਭਗ 5.75 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਦੀ ਸਫ਼ਾਈ ਕੀਤੀ ਜਾਵੇਗੀ। ਇਸ ਵਿੱਚ ਸਰਹਿੰਦ-ਮੋਰਿੰਡਾ ਰੋਡ, ਨਾਮਦੇਵ ਰੋਡ, ਗੁੱਗਾ ਮਾੜੀ ਰੋਡ, ਧੋਬੀਆਂ ਵਾਲਾ ਮੁਹੱਲਾ, ਸਿਵਲ ਹਸਪਤਾਲ ਰੋਡ ਅਤੇ ਖਰੜ ਰੋਡ ਦੀਆਂ ਸੀਵਰੇਜ ਲਾਈਨਾਂ ਸ਼ਾਮਲ ਹਨ। ਵਿਧਾਇਕ ਹੈਪੀ ਨੇ ਦੱਸਿਆ ਕਿ ਇਸ ਕਾਰਜ ’ਤੇ ਕਰੀਬ 18.83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸੀਵਰੇਜ ਬੋਰਡ ਦੇ ਅਧਿਕਾਰੀ ਰਾਜ ਪੁਰੀ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਕਵਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਸਿੰਘ, ਅਜਮੇਰ ਸਿੰਘ, ਹਰਜੀਤ ਸਿੰਘ, ਜਗਦੀਸ਼ ਸਿੰਘ, ਬਾਲ ਕ੍ਰਿਸ਼ਨ ਅਤੇ ਮਾਲ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।