ਵਾਰਡ ਨੰਬਰ 9 ਵਿਖੇ ਇੰਟਰਲੋਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ
ਵਾਰਡ ਨੰਬਰ 9 ਵਿਖੇ ਇੰਟਰਲੋਕ ਟਾਿੲਲਾਂ ਦਾ ਕੰਮ ਸ਼ੁਰੂ ਕਰਵਾਇਆ
Publish Date: Thu, 08 Jan 2026 06:03 PM (IST)
Updated Date: Thu, 08 Jan 2026 06:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰਬਰ 9 ਵਿਖੇ ਇੰਟਰਲੋਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ ਹੈ। ਰੋਜ਼ਾਨਾ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕੰਮ ਨੂੰ ਰਫ਼ਤਾਰ ਦੇ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾ ਸਕੇ। ਅੱਜ ਕੌਂਸਲਰ ਹਰਵਿੰਦਰ ਕੌਰ ਅਤੇ ਬਲਾਕ ਪ੍ਰਧਾਨ ਬਲਵੀਰ ਸੋਢੀ ਦੇ ਵਾਰਡ 9 ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਦੇ ਨਾਲ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਰਸਤੇ ਦੇ ਬਣਨ ਨਾਲ ਪੂਰਾ ਏਰੀਆ ਸ਼ਹਿਰ ਦੇ ਨਾਲ ਕੁਨੈਕਟ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਵਿਚ ਪੀਣ ਪਾਲੇ ਪਾਣੀ ਦੀ ਲੰਬੇ ਸਮੇਂ ਤੋਂ ਸਮੱਸਿਆ ਚੱਲੀ ਆ ਰਹੀ ਹੈ। ਉਸ ਨੂੰ ਧਿਆਨ ਦੇ ਵਿਚ ਰੱਖਦਿਆਂ ਜਲਦ ਹੀ ਇੱਥੇ ਇਕ ਨਵਾਂ ਟਿਊਬਵੈਲ ਲਗਾਉਣ ਦਾ ਵੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਫਿਰ ਇਸ ਇਲਾਕੇ ਦੇ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਖ਼ਤਮ ਹੋ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਵਿਕਾਸ ਦੇ ਹੋਰ ਕੰਮ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਜਿੱਥੇ ਆਈ ਟੀਮ ਦਾ ਹਾਰਾਂ ਦੇ ਨਾਲ ਸਵਾਗਤ ਕੀਤਾ ਗਿਆ ਉੱਥੇ ਹੀ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਪਵੇਲ ਹਾਂਡਾ, ਮੋਹਿਤ ਸੂਦ, ਬਲਦੇਵ ਜਲਾਲ, ਬਹਾਦਰ ਜਲਾਲ, ਬੱਗਾ ਹਮਾਯੂਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਮੰਡੋਫਲ, ਬਲਾਕ ਸੰਮਤੀ ਮੈਂਬਰ ਮਨਦੀਪ ਪੋਲਾ, ਬਿਕਰਮਜੀਤ ਸਿੰਘ ਵਿੱਕੀ ਆਦਿ ਵੀ ਮੌਜੂਦ ਸਨ।