- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਚੋਣਾਂ ਦੀ ਤਿਆਰੀ ’ਚ ਜੁੱਟਣ ਵਰਕਰ : ਬਲਜੀਤ ਸਿੰਘ ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਢਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ’ਚ ਬਹੁਤਾ ਸਮਾਂ ਨਹੀਂ ਬਚਿਆ, ਇਸ ਲਈ ਵਰਕਰ ਆਪੋ-ਆਪਣੇ ਇਲਾਕਿਆਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉੱਤਰੀ ਅਤੇ ਲੋਕ ਹੁਣ ਇਸ ਸਰਕਾਰ ਤੋਂ ਮਾਯੂਸ ਹੋ ਚੁੱਕੇ ਹਨ। ਪੰਜਾਬ ਦੇ ਹਿੱਤ ਸਿਰਫ਼ ਅਕਾਲੀ ਦਲ ਦੇ ਹੱਥਾਂ ’ਚ ਹੀ ਸੁਰੱਖਿਅਤ ਹਨ। ਭੁੱਟਾ ਨੇ ਵਰਕਰਾਂ ਨੂੰ ਹਲਕੇ ਦੇ ਅਧੂਰੇ ਵਿਕਾਸ ਕਾਰਜਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਪਾਰਟੀ ਦੀ ਸਰਕਾਰ ਬਣਨ ’ਤੇ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸੁਖਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਰਾਜੂ, ਪ੍ਰੋਫੈਸਰ ਜੁਪਿੰਦਰ ਸਿੰਘ, ਕੇਵਲ ਕ੍ਰਿਸ਼ਨ ਪਿੰਕੀ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ, ਪੰਕਜ ਸ਼ਰਮਾ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਵਿੱਕੀ, ਹਰਭਜਨ ਕੌਰ, ਅਮਰਜੀਤ ਕੌਰ, ਹਰਵਿੰਦਰ ਕੌਰ ਖਾਲਸਾ, ਬਿਕਰਮਜੀਤ ਸਿੰਘ ਬਾਜਵਾ, ਪ੍ਰਦੀਪ ਸਿੰਘ, ਮਲਕੀਤ ਸਿੰਘ, ਕੰਵਲਜੀਤ ਸਿੰਘ, ਦਿਲਪ੍ਰੀਤ ਸਿੰਘ, ਸੂਰਜ ਪ੍ਰਕਾਸ਼, ਵੈਦਪਾਲ ਸਿੰਘ, ਦਲਵੀਰ ਸਿੰਘ, ਬਲਰਾਜ ਸਿੰਘ, ਗੁਰਵੀਰ ਸਿੰਘ, ਜਸਬੀਰ ਸਿੰਘ ਸੋਢੀ, ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬੋਬੀ, ਰਣਧੀਰ ਸਿੰਘ ਬੱਲ, ਸੁਰਿੰਦਰ ਸਿੰਘ ਬਿੰਬਰਾ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।