ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਵਰਕਰ : ਰਾਜੂ ਖੰਨਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਵਰਕਰ : ਰਾਜੂ ਖੰਨਾ
Publish Date: Wed, 26 Aug 2026 05:16 PM (IST)
Updated Date: Wed, 26 Aug 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਅਮਲੋਹ ਦਫ਼ਤਰ ਵਿਖੇ ਅਮਲੋਹ ਸ਼ਹਿਰੀ ਦੇ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸਰਗਰਮੀਆਂ ਤੇਜ਼ ਕਰਨ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਦੀ ਜ਼ਮੀਨੀ ਹਕੀਕਤ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਰਾਜੂ ਖੰਨਾ ਨੇ ਵਰਕਰਾਂ ਨੂੰ ਇਕਜੁੱਟਤਾ ਅਤੇ ਮਿਹਨਤ ਨਾਲ 2027 ਦੀਆਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਪਾਰਟੀ ਦੇ ਭਵਿੱਖੀ ਏਜੰਡੇ ਬਾਰੇ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ’ਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਅਤੇ ਘਰ-ਘਰ ਸੰਪਰਕ ਮੁਹਿੰਮ ਵਿੱਢਣ ਦਾ ਅਹਿਦ ਲਿਆ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰੁਜਨ ਸਿੰਘ ਅਮਲੋਹ, ਸੁਰਿੰਦਰ ਸਿੰਘ ਜੇਈ, ਗੁਰਵਿੰਦਰ ਸਿੰਘ ਬਿੱਟਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਨੇ ਵੀ ਸੰਬੋਧਨ ਕੀਤਾ। ਮੀਟਿੰਗ ’ਚ ਪੀਏਸੀ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ, ਸੀਨੀਅਰ ਆਗੂ ਡਾ. ਜਸਵੰਤ ਸਿੰਘ ਅਲਾਦਾਦਪੁਰ, ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਸੂਬਾ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਪ੍ਰਗਟ ਸਿੰਘ, ਬਲਤੇਜ ਸਿੰਘ ਅਮਲੋਹ, ਗੁਰਮੇਲ ਸਿੰਘ ਅਮਲੋਹ, ਸ਼ਾਸਤਰੀ ਗੁਰੂ ਦੱਤ ਸ਼ਰਮਾ, ਗੋਲਡੀ ਅਰੋੜਾ, ਦਿਲਬਾਗ ਸਿੰਘ ਅਮਲੋਹ ਅਤੇ ਗੁਰਮੁੱਖ ਸਿੰਘ ਜੇਈ ਹਾਜ਼ਰ ਸਨ।