- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਆਟੋਮੋਟਿਵ ਸਿਸਟਮ ਬਾਰੇ ਵਰਕਸ਼ਾਪ ਕਰਵਾਈ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਬੀਵੋਕੇਸ਼ਨਲ (ਆਟੋਮੋਬਾਈਲ ਸਰਵਿਸਿੰਗ) ਦੇ ਵਿਦਿਆਰਥੀਆਂ ਲਈ ਆਟੋਮੋਟਿਵ ਸਿਸਟਮ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਅਤੇ ਹੁਨਰ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਟੋਮੋਬਾਈਲ ਖੇਤਰ ਦੀਆਂ ਨਵੀਆਂ ਤਬਦੀਲੀਆਂ ਤੋਂ ਜਾਣੂ ਕਰਵਾਉਣਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਧਾਂਤਕ ਗਿਆਨ ਨੂੰ ਅਮਲੀ ਰੂਪ ਦੇਣ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਿਕ ਖ਼ੁਦ ਨੂੰ ਤਿਆਰ ਕਰਨ ਲਈ ਅਜਿਹੇ ਪ੍ਰੋਗਰਾਮ ਬੇਹੱਦ ਜ਼ਰੂਰੀ ਹਨ। ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਬੀਐੱਸ ਭੁੱਲਰ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਤਕਨੀਕੀ ਸਿੱਖਿਆ ’ਚ ਵਿਹਾਰਕ ਤਜ਼ਰਬੇ ਦੀ ਅਹਿਮੀਅਤ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਵਰਕਸ਼ਾਪ ਦਾ ਸੰਚਾਲਨ ਪ੍ਰੋ. ਰਾਜੀਵ ਸੁਖੀਜਾ ਵੱਲੋਂ ਕੀਤਾ ਗਿਆ, ਜਦਕਿ ਗੁਰਕਰਨ ਸਿੰਘ ਨੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਇਸ ਵਰਕਸ਼ਾਪ ’ਚ 27 ਵਿਦਿਆਰਥੀਆਂ ਨੇ ਹਿੱਸਾ ਲਿਆ।