- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਉੱਦਮਤਾ ਦਿਵਸ ਮਨਾਇਆ

ਫ਼ੋਟੋ ਫ਼ਾਈਲ : 22
ਫ਼ੋਟੋ ਕੈਪਸ਼ਨ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਉੱਦਮਤਾ ਦਿਵਸ ਸਮਾਗਮ ਦੌਰਾਨ ਪ੍ਰਬੰਧਕ, ਮਹਿਮਾਨ ਤੇ ਵਿਦਿਆਰਥੀ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਬਿਜ਼ਨਸ ਮੈਨੇਜਮੈਂਟ ਤੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ’ਚ ਉੱਦਮੀ ਸੋਚ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿਸ਼ਵ ਉੱਦਮਤਾ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸਮਾਗਮ ’ਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ, ਜਦਕਿ ਆਰਡੀਸੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਜੀਐਸ ਬੱਤਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੀਸੀਸੀਆਈ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।
ਵਿਭਾਗ ਦੀ ਡਾਇਰੈਕਟਰ ਡਾ. ਨਿਧੀ ਗੁਪਤਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਆਪਣੇ ਨਵੇਂ ਵਿਚਾਰਾਂ ਨੂੰ ਸਫ਼ਲ ਕਾਰੋਬਾਰ ’ਚ ਬਦਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਚਾਂਸਲਰ ਡਾ. ਜ਼ੋਰਾ ਸਿੰਘ ਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਜੀਐੱਸ ਬੱਤਰਾ ਨੇ ਕਾਰੋਬਾਰੀ ਜਗਤ ਦੀਆਂ ਲੋੜਾਂ ਅਨੁਸਾਰ ਵਿਵਹਾਰਕ ਗਿਆਨ ਅਤੇ ਸਮੱਸਿਆ ਹੱਲ ਕਰਨ ਦੀਆਂ ਯੋਗਤਾਵਾਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਮੁੱਖ ਬੁਲਾਰੇ ਡਾ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉੱਦਮੀ ਹੁਨਰ, ਲੀਡਰਸ਼ਿਪ ਅਤੇ ਨਵੇਂ ਵਿਚਾਰਾਂ ਨੂੰ ਸਫ਼ਲ ਉੱਦਮਾਂ ’ਚ ਬਦਲਣ ਦੇ ਗੁਰ ਸਿਖਾਉਂਦਿਆਂ ਇਸ ਨੂੰ ਬਿਹਤਰ ਕਰੀਅਰ ਵਜੋਂ ਅਪਣਾਉਣ ਦੀ ਪ੍ਰੇਰਨਾ ਦਿੱਤੀ।