ਵਰਲਡ ਯੂਨੀਵਰਸਿਟੀ ’ਚ ਵਿਸ਼ਵ ਓਜ਼ੋਨ ਦਿਵਸ ਮਨਾਇਆ
ਵਰਲਡ ਯੂਨੀਵਰਸਿਟੀ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ
Publish Date: Thu, 17 Sep 2026 05:06 PM (IST)
Updated Date: Fri, 18 Sep 2026 04:05 AM (IST)
ਫ਼ੋਟੋ ਫ਼ਾਈਲ :4 ਫ਼ੋਟੋ ਕੈਪਸ਼ਨ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ ਓਜ਼ੋਨ ਦਿਵਸ ਸਮਾਗਮ ਦੌਰਾਨ ਵਿਦਿਆਰਥੀ ਤੇ ਅਧਿਆਪਕ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵੱਲੋਂ ਸੈਂਟਰ ਫਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਸੋਸੀਏਟ ਪ੍ਰੋਫੈਸਰ ਡਾ. ਅਮਨ ਭੱਲਾ ਨੇ ‘ਗਲੋਬਲ ਵਾਰਮਿੰਗ ਅਤੇ ਓਜ਼ੋਨ ਪਰਤ ਦਾ ਘਟਣਾ’ ਵਿਸ਼ੇ ’ਤੇ ਮੁੱਖ ਭਾਸ਼ਣ ਦਿੰਦਿਆਂ ਓਜ਼ੋਨ ਪਰਤ ਦੀ ਰਾਖੀ ਲਈ ਵਿਅਕਤੀਗਤ ਅਤੇ ਸਮਾਜਿਕ ਪੱਧਰ ’ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਗ੍ਰੀਨਹਾਊਸ ਗੈਸਾਂ ਦੇ ਪ੍ਰਭਾਵਾਂ ਤੇ ਵਧ ਰਹੇ ਤਾਪਮਾਨ ਕਾਰਨ ਕੁਦਰਤੀ ਸੰਤੁਲਨ ਨੂੰ ਪਹੁੰਚ ਰਹੇ ਨੁਕਸਾਨ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪ੍ਰੋਗਰਾਮ ਦਾ ਉਦਘਾਟਨ ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ ਨੇ ਕੀਤਾ। ਇਸ ਦੌਰਾਨ ਕਰਵਾਏ ਗਏ ਬਹਿਸ, ਚਿੱਤਰ ਪੇਸ਼ਕਾਰੀ ਅਤੇ ਵਿਗਿਆਨਕ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਵੱਖ-ਵੱਖ ਵਿਭਾਗਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਜੇਤੂਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡਾ. ਬਿਲਗਾ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।