ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ
Publish Date: Tue, 29 Sep 2026 06:10 PM (IST)
Updated Date: Tue, 29 Sep 2026 06:12 PM (IST)
ਫ਼ੋਟੋ ਫ਼ਾਈਲ :1 ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ 2026 ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਰੀਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ, ਦਵਾਈਆਂ ਦੀ ਸਹੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਰੋਗਾਣੂ-ਰੋਧਕ ਪ੍ਰਤੀਰੋਧ ਨਾਲ ਨਜਿੱਠਣ ’ਚ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ’ਤੇ ਚਰਚਾ ਕੀਤੀ ਗਈ। ਇਹ ਪ੍ਰੋਗਰਾਮ ਪਲੇਸਬੋ ਕਲੱਬ, ਸਕੂਲ ਆਫ਼ ਫਾਰਮੇਸੀ, ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਵੱਲੋਂ ਆਈਪੀਜੀਏ ਪੰਜਾਬ ਸ਼ਾਖਾ, ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਅਤੇ ਆਈਕਿਊਏਸੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਪ੍ਰੋ. ਡਾ. ਹਰਸ਼ ਸਦਾਵਰਤੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਈਪੀਜੀਏ ਪੰਜਾਬ ਦੇ ਪ੍ਰਧਾਨ ਪ੍ਰੋ. ਡਾ. ਸੁਰੇਸ਼ ਕੁਮਾਰ ਅਤੇ ਸਾਈਕੋਕੇਅਰ ਹੈਲਥ ਦੇ ਸੀਈਓ ਸੁਪ੍ਰੀਤ ਸਿੰਘ ਪਹੁੰਚੇ। ਯੂਆਈਪੀਐਸ, ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਦੇ ਮਾਡਲ ਮੇਕਿੰਗ, ਈ-ਪੋਸਟਰ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਅਖ਼ੀਰ ’ਚ ਸਕੂਲ ਆਫ਼ ਫਾਰਮੇਸੀ ਦੀ ਡਾਇਰੈਕਟਰ ਡਾ. ਪੂਜਾ ਗੁਲਾਟੀ ਨੇ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।