- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਰੇਡੀਓਗ੍ਰਾਫੀ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਅਲਾਇਡ ਐਂਡ ਹੈਲਥਕੇਅਰ ਸਾਇੰਸਿਜ਼ ਵੱਲੋਂ ‘ਮਰੀਜ਼ਾਂ ਦੀ ਦੇਖਭਾਲ, ਸੁਰੱਖਿਆ ਅਤੇ ਅਤਿ-ਆਧੁਨਿਕ ਇਮੇਜਿੰਗ ’ਚ ਰੇਡੀਓਗ੍ਰਾਫਰਾਂ ਦੀ ਭੂਮਿਕਾ ਦਾ ਸਨਮਾਨ’ ਵਿਸ਼ੇ ਤਹਿਤ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ ਗਿਆ। ਇਸ ਸਮਾਗਮ ’ਚ ਦੇਸ਼ ਭਰ ਤੋਂ ਪ੍ਰਸਿੱਧ ਰੇਡੀਓਲੋਜੀ ਮਾਹਿਰਾਂ, ਵਿਦਵਾਨਾਂ ਅਤੇ ਸਿਹਤ ਖੇਤਰ ਦੇ ਪੇਸ਼ੇਵਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਬਾਰਕ ਮੁੰਬਈ ਤੋਂ ਡਾ. ਸੁਰਿਤਾ ਕੰਥਾਰੀਆ ਸਮੇਤ ਯੂਪੀਐਸਏਐਚਆਈਸੀ, ਪੀਜੀਆਈਐਮਈਆਰ ਚੰਡੀਗੜ੍ਹ ਅਤੇ ਕਾਜ਼ੀਰੰਗਾ ਯੂਨੀਵਰਸਿਟੀ ਤੋਂ ਪਹੁੰਚੇ ਮਾਹਿਰਾਂ ਨੇ ਮੈਡੀਕਲ ਇਮੇਜਿੰਗ ਦੀਆਂ ਨਵੀਆਂ ਤਕਨੀਕਾਂ, ਮਰੀਜ਼ਾਂ ਦੀ ਸੁਰੱਖਿਆ ਅਤੇ ਰੇਡੀਓਗ੍ਰਾਫਰਾਂ ਦੀ ਬਦਲਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ‘ਰੇਡੀਓਗ੍ਰਾਫਿਕ ਪੋਜ਼ੀਸ਼ਨਿੰਗ ਮੇਡ ਈਜ਼ੀ: ਏ ਟੈਕਸਟਬੁੱਕ ਆਫ਼ ਰੇਡੀਓਗ੍ਰਾਫਿਕ ਪੋਜ਼ੀਸ਼ਨਿੰਗ’ ਅਤੇ ‘ਪ੍ਰਿਸੀਜ਼ਨ ਇਨ ਪ੍ਰੈਕਟਿਸ: ਮਾਡਰਨ ਅਲਾਇਡ ਹੈਲਥਕੇਅਰ ਸਾਇੰਸਿਜ਼’ ਨਾਮਕ ਦੋ ਅਕਾਦਮਿਕ ਕਿਤਾਬਾਂ ਵੀ ਰਿਲੀਜ਼ ਕੀਤੀਆਂ ਗਈਆਂ। ਇਸ ਮੌਕੇ ਮਾਹਿਰਾਂ ਵੱਲੋਂ ਵਿਸ਼ੇਸ਼ ਲੈਕਚਰ ਅਤੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਗਏ ਅਤੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।