ਮੰਡੀ ਗੋਬਿੰਦਗੜ੍ਹ ’ਚ ਮਹਿਲਾ ਤਸਕਰ ਦੀ ਨਾਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ
ਮੰਡੀ ਗੋਬਿੰਦਗੜ੍ਹ ਵਿੱਚ ਮਹਿਲਾ ਤਸਕਰ ਦੀ ਨਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ
Publish Date: Sat, 03 Jan 2026 06:50 PM (IST)
Updated Date: Sun, 04 Jan 2026 04:11 AM (IST)

* ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸਪੀ ਅਹੀਰ ਫੋਟੋ ਫ਼ਾਈਲ 9 ਫੋਟੋ ਕੈਪਸਨ : ਮੰਡੀ ਗੋਬਿੰਦਗੜ੍ਹ ਵਿੱਚ ਨਸ਼ਾ ਤਸਕਰ ਦੇ ਮਕਾਨ ਢਾਹੁਣ ਸਮੇਂ ਗੱਲਬਾਤ ਕਰਦੇ ਹੋਏ ਐੱਸਪੀ (ਪੀਬੀਆਈ) ਜਸਕੀਰਤ ਅਹੀਰ, ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਤੇ ਹੋਰ। ਮੁਕੇਸ਼ ਘਈ, ਪੰਜਾਬੀ ਜਾਗਰਣ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਨੇ ਅੱਜ ਇਕ ਮਹਿਲਾ ਤਸਕਰ ਵਿਰੁੱਧ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਪੁਲਿਸ ਨੇ ਸੰਤ ਨਗਰ, ਢੇਹਾ ਕਾਲੋਨੀ ਸਥਿਤ ਇਸ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ। ਐੱਸਐੱਸਪੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐੱਸਪੀ (ਪੀਬੀਆਈ) ਜਸਕੀਰਤ ਅਹੀਰ ਤੇ ਡੀਐੱਸਪੀ ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ਤੇ ਕੀਤੀ ਗਈ ਹੈ, ਜਿਸ ’ਚ ਉਸਾਰੀ ਨੂੰ ਨਿਯਮਾਂ ਵਿਰੁੱਧ ਤੇ ਨਾਜਾਇਜ਼ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਪੀ ਜਸਕੀਰਤ ਅਹੀਰ ਨੇ ਚਿਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ’ਚ ਵੀ ਜਾਰੀ ਰਹੇਗੀ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਹਲਕਾ ਅਮਲੋਹ ’ਚ ਇਹ ਨਸ਼ਾ ਤਸਕਰਾਂ ਦੀਆਂ ਜਾਇਦਾਦ ਢਾਹੁੰਣ ਦੀ ਨੌਵੀਂ ਕਾਰਵਾਈ ਹੈ ਤੇ ਪੰਜਾਬ ’ਚ ਪਹਿਲਾ ਹਲਕਾ ਹੈ ਜੋ ਨਸ਼ਾਮੁਕਤ ਹੋਣ ਜਾ ਰਿਹਾ ਹੈ। ਇਸ ਮੌਕੇ ਥਾਣਾ ਮੁਖੀ ਅੰਮ੍ਰਿਤਬੀਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਕਾਰਜ ਸਾਧਕ ਅਫਸਰ ਚੇਤਨ ਸ਼ਰਮਾ, ਕੌਂਸਲਰ ਵਿਨੀਤ ਕੁਮਾਰ ਬਿੱਟੂ, ਸਤਿਆਪਾਲ ਲੋਧੀ ਵੀ ਮੌਜੂਦ ਸਨ।