ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਪਿੰਡ ਕਮਾਲੀ ਵਿਖੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਬਲਵੀਰ ਸਿੰਘ (30) ਵਾਸੀ ਕਮਾਲੀ ਵਜੋਂ ਹੋਈ ਹੈ। ਚੁੰਨੀ ਪੁਲਿਸ ਚੌਕੀ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ। ਬੀਤੇ ਕੁਝ ਦਿਨਾਂ ਤੋਂ ਉਹ ਪਰੇਸ਼ਾਨ ਰਹਿ ਰਿਹਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਸੋਮਵਾਰ ਸਵੇਰੇ ਕਰੀਬ 11 ਵਜੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।