ਸੜਕ ਹਾਦਸੇ ’ਚ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ
ਸੜਕ ਹਾਦਸੇ ਵਿੱਚ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ
Publish Date: Fri, 02 Jan 2026 05:42 PM (IST)
Updated Date: Fri, 02 Jan 2026 05:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਐੱਸਵਾਈਐਲ ਨਹਿਰ ਨੇੜੇ ਚੁੰਨੀ ਖੁਰਦ ਪਾਸੇ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਬਡਾਲੀ ਮਾਈ ਕੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਵੱਲੋਂ ਪੁਲਿਸ ਨੂੰ ਲਿਖਵਾਏ ਬਿਆਨਾਂ ਅਨੁਸਾਰ ਸੰਦੀਪ ਸਿੰਘ ਮੋਹਾਲੀ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਬੀਤੀ 31 ਦਸੰਬਰ ਨੂੰ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਇਕ ਅਲਟੋ ਕਾਰ ਦੇ ਅਣਪਛਾਤੇ ਚਾਲਕ ਨੇ ਉਸ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਚੰਡੀਗੜ੍ਹ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।